ਵੱਖ-ਵੱਖ ਹਾਦਸਿਆਂ ’ਚ 4 ਜ਼ਖ਼ਮੀ
ਵੱਖ ਵੱਖ ਹਾਦਸਿਆਂ ਵਿਚ 4 ਜ਼ਖ਼ਮੀ
Publish Date: Fri, 02 Jan 2026 04:29 PM (IST)
Updated Date: Sat, 03 Jan 2026 04:03 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ : ਬਠਿੰਡਾ : ਸਥਾਨਕ ਸ਼ਹਿਰ ਵਿਚ ਵੱਖ-ਵੱਖ ਹਾਦਸਿਆਂ ’ਚ 4 ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ। ਜਾਣਕਾਰੀ ਅਨੁਸਾਰ ਸਥਾਨਕ ਅਮਰਪੁਰਾ ਬਸਤੀ ਨੇੜੇ ਰੇਲਵੇ ਲਾਈਨ ਪਾਰ ਕਰਦੇ ਹੋਏ ਰੇਲਗੱਡੀ ਦੀ ਫੇਟ ਵੱਜਣ ਕਾਰਨ ਇਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਸੂਚਨਾ ਮਿਲਣ ’ਤੇ ਸਹਾਰਾ ਟੀਮ ਦੇ ਮੈਂਬਰ ਮੌਕੇ ਤੇ ਪਹੁੰਚੇ ਤੇ ਜ਼ਖ਼ਮੀ ਨੂੰ ਹਸਪਤਾਲ ਪਹੁੰਚਾਇਆ। ਜ਼ਖ਼ਮੀ ਦੀ ਪਛਾਣ ਗੋਰਾ ਵਾਸੀ ਨਰੂਆਣਾ ਰੋਡ ਵਜੋਂ ਹੋਈ ਹੈ। ਇਸੇ ਤਰ੍ਹਾਂ ਸਥਾਨਕ ਮਾਲ ਰੋਡ ’ਤੇ ਐਕਟਿਵਾ ਸਵਾਰ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਸਹਾਰਾ ਟੀਮ ਦੇ ਮੈਂਬਰਾਂ ਨੇ ਤੁਰੰਤ ਜ਼ਖ਼ਮੀ ਨੂੰ ਸਿਵਲ ਹਸਪਤਾਲ ਪਹੁੰਚਾਇਆ। ਜ਼ਖ਼ਮੀ ਦੀ ਪਛਾਣ ਸੋਹਨ ਵਾਸੀ ਦਸ਼ਮੇਸ਼ ਨਗਰ ਵਜੋਂ ਹੋਈ। ਇਸੇ ਤਰ੍ਹਾਂ ਸਥਾਨਕ ਮੱਛੀ ਮਾਰਕਿਟ ਨੇੜੇ ਇਕ ਨੌਜਵਾਨ ਨੂੰ ਕੁਝ ਨੌਜਵਾਨਾਂ ਨੇ ਕਾਪਾ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ। ਸੂਚਨਾ ਮਿਲਣ ’ਤੇ ਸਹਾਰਾ ਟੀਮ ਦੇ ਮੈਂਬਰਾਂ ਨੇ ਜ਼ਖ਼ਮੀ ਰੁਪਿੰਦਰ ਸਿੰਘ ਵਾਸੀ ਰਾਮਪੁਰਾ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ’ਚ ਦਾਖ਼ਲ ਕਰਵਾਇਆ। ਇਸੇ ਤਰ੍ਹਾਂ ਸਥਾਨਕ ਸੰਜੈ ਨਗਰ ਗਲੀ ਨੰਬਰ-20 ਵਿਚ ਦੋ ਗੁਆਂਢੀਆਂ ਦੀ ਲੜਾਈ ’ਚ ਇਕ ਔਰਤ ਜ਼ਖ਼ਮੀ ਹੋ ਗਈ। ਸੂਚਨਾ ਮਿਲਣ ’ਤੇ ਸਹਾਰਾ ਟੀਮ ਦੇ ਮੈਂਬਰ ਨੇ ਜ਼ਖ਼ਮੀ ਸ਼ੀਲਾ ਦੇਵੀ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ’ਚ ਦਾਖ਼ਲ ਕਰਵਾਇਆ।