ਨਸ਼ਾ ਤਸਕਰੀ ਦੇ ਦੋਸ਼ ’ਚ 14 ਜਣੇ ਕਾਬੂ
ਨਸ਼ਾ ਤਸਕਰੀ ਦੇ ਦੋਸ਼ ਵਿਚ 14 ਵਿਅਕਤੀ ਗ੍ਰਿਫ਼ਤਾਰ
Publish Date: Fri, 02 Jan 2026 04:34 PM (IST)
Updated Date: Sat, 03 Jan 2026 04:05 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ
ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਨਸ਼ਾ ਤਸਕਰੀ ਦੇ ਦੋਸ਼ ’ਚ 14 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਥਰਮਲ ਪੁਲਿਸ ਨੇ ਮਾਨਵ ਕੁਮਾਰ ਵਾਸੀ ਸੁਰਖਪੀਰ ਰੋਡ ਨੂੰ 5.76 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਦਰ ਬਠਿੰਡਾ ਪੁਲਿਸ ਨੇ ਪਿੰਡ ਬੀੜ ਤਾਲਾਬ ਤੋਂ ਮੁਲਜ਼ਮ ਗੁਰਚਰਨ ਸਿੰਘ ਨੂੰ 15 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਥਾਣਾ ਨੇਹੀਆਂਵਾਲਾ ਪੁਲਿਸ ਨੇ ਮੁਲਜ਼ਮ ਜਗਤਾਰ ਸਿੰਘ ਵਾਸੀ ਪਿੰਡ ਲੱਖੀ ਜੰਗਲ ਮਹਿਮਾ ਸਰਜਾ ਨੂੰ ਪਿੰਡ ਭੋਖੜਾ ਤੋਂ 2 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣੇ ਦੀ ਪੁਲਿਸ ਨੇ ਪਿੰਡ ਗੋਨਿਆਣਾ ਮੰਡੀ ਤੋਂ ਭਿੰਦਰ ਸਿੰਘ ਨੂੰ 3 ਕਿੱਲੋ ਭੁੱਕੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਥਾਣਾ ਭਗਤਾ ਭਾਈਕਾ ਪੁਲਿਸ ਨੇ ਪਿੰਡ ਭੋਡੀਪੁਰਾ ਤੋਂ ਦਿਲਬਾਗ ਸਿੰਘ ਨੂੰ 6.53 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਦਰ ਰਾਮਪੁਰਾ ਦੀ ਪੁਲਿਸ ਨੇ ਪਿੰਡ ਪੀਰਕੋਟ ਤੋਂ ਹਰਮਿੰਦਰ ਸਿੰਘ ਅਤੇ ਬੂਟਾ ਸਿੰਘ ਨੂੰ 30 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਥਾਣਾ ਕੋਟਫੱਤਾ ਦੀ ਪੁਲਿਸ ਨੇ ਪਿੰਡ ਰਾਮਗੜ੍ਹ ਭੂੰਦੜ ਤੋਂ ਅਮਨਦੀਪ ਸਿੰਘ ਨੂੰ 2.24 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਥਾਣਾ ਮੌੜ ਪੁਲਿਸ ਨੇ ਮੁਲਜ਼ਮ ਗੁਰਪਿਆਰ ਸਿੰਘ ਅਤੇ ਸੁਖਰਾਮ ਸਿੰਘ ਨੂੰ ਪਿੰਡ ਘੁੰਮਣ ਕਲਾਂ ਤੋਂ 7 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਥਾਣਾ ਰਾਮਾਂ ਪੁਲਿਸ ਨੇ ਮੁਲਜ਼ਮ ਗਗਨਦੀਪ ਸਿੰਘ ਨੂੰ 6 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣਾ ਨੰਦਗੜ੍ਹ ਪੁਲਿਸ ਨੇ ਮੁਲਜ਼ਮ ਜਸਪ੍ਰੀਤ ਸਿੰਘ, ਸੁਨੀਲ ਕੁਮਾਰ ਅਤੇ ਜਗਦੇਵ ਸਿੰਘ ਨੂੰ ਪਿੰਡ ਘੁੱਦਾ ਤੋਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਕਤ ਸਾਰੇ ਮੁਲਜ਼ਮਾਂ ਖ਼ਿਲਾਫ਼ ਨਸ਼ਾ ਰੋਕੂ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।