’ਵਰਸਿਟੀ ’ਚ “ਮਹਿਫਲ-ਏ-ਆਗਾਜ਼ 2026’ ਸਮਾਗਮ ਕਰਵਾਇਆ
ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਪ੍ਰੋਗਰਾਮ “ਮਹਫਿਲ-ਏ-ਆਗਾਜ਼ 2026 ਦਾ ਆਗਾਜ਼
Publish Date: Fri, 02 Jan 2026 04:37 PM (IST)
Updated Date: Sat, 03 Jan 2026 04:05 AM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ
ਨਵੇਂ ਸਾਲ ਦੀ ਆਮਦ ਮੌਕੇ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਨਿਰਦੇਸ਼ਾਲਾ ਯੁਵਾ ਤੇ ਸੱਭਿਆਚਾਰਕ ਮਾਮਲੇ, ਨਿਰਦੇਸ਼ਾਲਾ ਅੰਤਰ-ਰਾਸ਼ਟਰੀ ਸਿੱਖਿਆ ਤੇ ਨਿਰਦੇਸ਼ਕ ਵਿਦਿਆਰਥੀ ਭਲਾਈ ਵੱਲੋਂ ਹੋਸਟਲਾਂ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਪ੍ਰੋਗਰਾਮ ਮਹਿਫਿਲ-ਏ-ਆਗਾਜ਼ 2026 ਦਾ ਆਗਾਜ਼ ਕੀਤਾ ਗਿਆ, ਜਿਸ ਵਿਚ ਡਾਇਰੈਕਟਰ ਵਿਦਿਆਰਥੀ ਭਲਾਈ ਸਰਦੂਲ ਸਿੰਘ ਸਿੱਧੂ ਬਤੌਰ ਮੁੱਖ ਮਹਿਮਾਨ ਤੇ ਡਾਇਰੈਕਟਰ ਸੁਰੱਖਿਆ ਦੇਸਰਾਜ ਕੰਬੋਜ਼ ਨੇ ਸਨਮਾਨਿਤ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਡਾਇਰੈਕਟਰ ਇਟਰਨੈਸ਼ਨਲ ਐਜੂਕੇਸ਼ਨ ਡਿਵੀਜ਼ਨ ਡਾ. ਵਿਕਾਸ ਗੁਪਤਾ, ਡਾਇਰੈਕਟਰ ਯੁਵਾ ਅਤੇ ਸੱਭਿਆਚਰਕ ਮਾਮਲੇ ਡਾ. ਕੰਵਲਜੀਤ ਕੌਰ, ਵੱਖ-ਵੱਖ ਵਿਭਾਗਾਂ ਦੇ ਡੀਨ, ਫੈਕਲਟੀ ਮੈਂਬਰ, ਇੰਟਰ ਨੈਸ਼ਨਲ ਵਿਦਿਆਰਥੀ ਤੇ ਵਰਸਿਟੀ ਹੋਸਟਲਾਂ ਦੇ ਲਗਭਗ 300 ਵਿਦਿਆਰਥੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ। ਸਮਾਗਮ ’ਚ ਵੱਖ-ਵੱਖ ਸੂਬਿਆਂ ਦੇ ਵਿਦਿਆਰਥੀਆਂ ਵੱਲੋਂ ਆਪਣੇ-ਆਪਣੇ ਰਾਜ ਦੇ ਸੱਭਿਆਚਾਰ ਨਾਲ ਸਬੰਧਤ ਲੋਕ ਗੀਤ, ਲੋਕ ਨਾਚ, ਅਤੇ ਗੀਤ ਸੰਗੀਤ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ। ਇੰਟਰ-ਨੈਸ਼ਨਲ ਵਿਦਿਆਰਥੀਆਂ ਵੱਲੋਂ ਨਵੇਂ ਸਾਲ ਦੀ ਆਮਦ ’ਤੇ ਪੇਸ਼ ਕੀਤਾ ਗਿਆ ਸੱਭਿਆਚਾਰਕ ਪ੍ਰੋਗਰਾਮ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਰਿਹਾ। ਮੁੱਖ ਮਹਿਮਾਨ ਸਿੱਧੂ ਨੇ ਕੇਕ ਕਟਿੰਗ ਦੀ ਰਸਮ ਉਪਰੰਤ ਵਿਦਿਆਰਥੀਆਂ ਨੂੰ ਨਵੇਂ ਸਾਲ ਤੇ ਉੱਜਵਲ ਭਵਿੱਖ ਦੀਆਂ ਸ਼ੁੱਭ ਕਾਮਨਾਵਾਂ ਭੇਟ ਕੀਤੀਆਂ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਦੇ ਨਾਲ-ਨਾਲ ਆਪਣੇ ਕਲਾ ਕੌਂਸਲ ਨੂੰ ਸਮਾਜ ਹਿੱਤ ’ਚ ਲਾਉਣ ਲਈ ਪ੍ਰੇਰਿਤ ਕੀਤਾ। ਨਿਰਦੇਸ਼ਕ ਆਈਈਡੀ. ਡਾ. ਗੁਪਤਾ ਤੇ ਨਿਰਦੇਸ਼ਕ ਯੁਵਾ ਅਤੇ ਸੱਭਿਆਚਾਰਕ ਮਾਮਲੇ ਡਾ. ਕੌਰ ਨੇ ਵਿਦਿਆਰਥੀਆਂ ਨੂੰ ਆਪਣੇ ਅਮੀਰ ਵਿਰਸੇ ਨਾਲ ਜੁੜਨ ਦੀ ਗੱਲ ਕੀਤੀ ਅਤੇ ਨਸ਼ਿਆਂ ਤੋਂ ਦੂਰ ਰਹਿ ਕੇ ਸਮਾਜ ਭਲਾਈ ਵਿਚ ਯੋਗਦਾਨ ਪਾਉਣ ਲਈ ਪ੍ਰੇਰਿਆ।