ਸਟੇਸ਼ਨ ਨੇੜੇ ਨਵਜਾਤ ਬੱਚੇ ਦੀ ਲਾਸ਼ ਬਰਾਮਦ
ਰੇਲਵੇ ਸਟੇਸ਼ਨ ਨੇੜੇ ਨਵਜਾਤ ਬੱਚੇ ਦੀ ਲਾਸ਼ ਮਿਲੀ
Publish Date: Fri, 02 Jan 2026 04:39 PM (IST)
Updated Date: Sat, 03 Jan 2026 04:05 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਥਾਨਕ ਸ਼ਹਿਰ ਦੇ ਰੇਲਵੇ ਸਟੇਸ਼ਨ ਦੇ ਪਾਰਸਲ ਘਰ ਨੇੜੇ ਲਾਈਨ ਨੰਬਰ 6 ਦੇ ਟ੍ਰੈਕ ’ਤੇ ਇਕ ਨਵਜਾਤ ਬੱਚੇ ਦੀ ਲਾਸ਼ ਮਿਲਣ ਦੀ ਸੂਚਨਾ ਪ੍ਰਾਪਤ ਹੋਈ ਹੈ। ਸੂਚਨਾ ਮਿਲਣ ’ਤੇ ਸਹਾਰਾ ਟੀਮ ਦੇ ਮੈਂਬਰ ਮੌਕੇ ’ਤੇ ਪੁੱਜੇ। ਸਹਾਰਾ ਟੀਮ ਵੱਲੋਂ ਥਾਣਾ ਜੀਆਰਪੀ ਨੂੰ ਸੂਚਿਤ ਕੀਤਾ ਗਿਆ। ਇਸ ਤੋਂ ਬਾਅਦ ਜੀਆਰਪੀ ਅਤੇ ਆਰਪੀਐੱਫ ਦੇ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਘਟਨਾ ਦੀ ਜਾਂਚ ਕੀਤੀ। ਜਾਂਚ ਦੌਰਾਨ ਪਤਾ ਲਗਿਆ ਕਿ ਨਵਜਾਤ ਬੱਚਾ ਲੜਕਾ ਸੀ ਅਤੇ ਮਾਮਲੇ ਦੀ ਗੰਭੀਰਤਾ ਨੂੰ ਧਿਆਨ ਵਿਚ ਰੱਖਦੇ ਹੋਏ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਕਾਰਵਾਈ ਤੋਂ ਬਾਅਦ ਬੱਚੇ ਦੀ ਲਾਸ਼ ਨੂੰ ਚਾਦਰ ’ਚ ਲਪੇਟ ਕੇ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਸੁਰੱਖਿਅਤ ਰੱਖਵਾ ਦਿੱਤਾ ਹੈ।