ਬਨਾਰਸ ਲਈ ਰੇਲਗੱਡੀ ਚਲਾਉਣ ਲਈ ਵਿਧਾਇਕ ਨੂੰ ਮੰਗ-ਪੱਤਰ
ਗ੍ਰੀਨ ਸਟਰੀਟ ਵਿਚ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ
Publish Date: Fri, 02 Jan 2026 04:51 PM (IST)
Updated Date: Sat, 03 Jan 2026 04:05 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ ਬਠਿੰਡਾ : ਨਵੇਂ ਸਾਲ ਦੀ ਖੁਸ਼ੀ ਮੌਕੇ ਗਲੀ ਨੰਬਰ ਡੀ, ਗ੍ਰੀਨ ਸਟਰੀਟ ਵਿਚ ਮੁਹੱਲਾ ਨਿਵਾਸੀਆਂ ਵੱਲੋਂ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਇਸ ਧਾਰਮਿਕ ਸਮਾਗਮ ਵਿਚ ਸਰੂਪ ਚੰਦ ਸਿੰਗਲਾ, ਜ਼ਿਲ੍ਹਾ ਪ੍ਰਧਾਨ ਭਾਜਪਾ ਬਠਿੰਡਾ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਇਸ ਮੌਕੇ ਸ੍ਰੀ ਗੁਰੂ ਰਵੀਦਾਸ ਸਭਾ ਐਸਏਐਸ ਨਗਰ ਬਠਿੰਡਾ ਦੇ ਪ੍ਰਧਾਨ ਮਹਿੰਦਰ ਪਾਲ ਦੀ ਅਗਵਾਈ ਹੇਠ ਜਨਰਲ ਸਕੱਤਰ ਰਾਜੇਸ਼ ਕੁਮਾਰ ਕੀਲਾਨੀਆ ਸਮੇਤ ਸਮੂਹ ਮੈਂਬਰਾਂ ਨੇ ਸ੍ਰੀ ਗੁਰੂ ਰਵੀਦਾਸ ਜੀ ਦੇ ਜਨਮ ਦਿਹਾੜੇ ਮੌਕੇ ਬਠਿੰਡਾ ਤੋਂ ਬਨਾਰਸ ਲਈ ਟ੍ਰੇਨ ਚਲਾਉਣ ਅਤੇ ਸ਼ਿਵ ਗੰਗਾ ਐਕਸਪ੍ਰੈਸ ਨੂੰ ਬਠਿੰਡਾ ਤਕ ਵਿਸਥਾਰ ਕਰਨ ਸਬੰਧੀ ਮੰਗ ਪੱਤਰ ਸਰੂਪ ਚੰਦ ਸਿੰਗਲਾ ਨੂੰ ਸੌਂਪਿਆ। ਇਸ ਉਪਰੰਤ ਉਨ੍ਹਾਂ ਸਭਾ ਨੂੰ ਵਿਸ਼ਵਾਸ ਦਿਵਾਇਆ ਕਿ ਇਹ ਮੰਗਾਂ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਤਕ ਭੇਜੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ 30 ਜਨਵਰੀ 2026 ਨੂੰ ਸ੍ਰੀ ਗੁਰੂ ਰਵੀਦਾਸ ਜੀ ਦੇ ਜਨਮ ਦਿਹਾੜੇ ਮੌਕੇ ਬਠਿੰਡਾ ਤੋਂ ਬਨਾਰਸ ਲਈ ਸਪੈਸ਼ਲ ਟ੍ਰੇਨ ਚਲਾਉਣ ਦੀ ਪੂਰੀ ਕੋਸ਼ਿਸ਼ ਕੀਤੀ ਜਾਵੇਗੀ। ਸਮਾਗਮ ਦੌਰਾਨ ਧਾਰਮਿਕ ਅਤੇ ਸਮਾਜਿਕ ਏਕਤਾ ਦਾ ਸੁਨੇਹਾ ਦਿੱਤਾ ਗਿਆ ਅਤੇ ਅੰਤ ਵਿਚ ਗੁਰੂ ਕਾ ਲੰਗਰ ਵਰਤਾਇਆ ਗਿਆ।