ਬੈਂਕ ਮੁਲਾਜ਼ਮਾਂ ਦੀਆਂ ਮੰਗਾਂ ਸੰਬਧੀ ਯੂਐੱਫਬੀਯੂ ਵੱਲੋਂ ਰੋਸ ਮੁਜ਼ਾਹਰਾ
ਬੈਂਕ ਕਰਮਚਾਰੀਆਂ ਦੀਆਂ ਮੰਗਾਂ ਸੰਬਧੀ ਯੂਐਫਬੀਯੂ ਵੱਲੋਂ ਰੋਸ ਪ੍ਰਦਰਸ਼ਨ
Publish Date: Fri, 02 Jan 2026 05:25 PM (IST)
Updated Date: Sat, 03 Jan 2026 04:06 AM (IST)
ਸੀਨੀਅਰ ਸਟਾਫ਼ ਰਿਪੋਰਟਰ , ਪੰਜਾਬੀ ਜਾਗਰਣ, ਬਠਿੰਡਾ : ਯੂਨਾਈਟਡ ਫੋਰਮ ਆਫ ਬੈਂਕ ਯੂਨੀਅਨਜ਼ (ਯੂਐਫਬੀਯੂ) ਦੇ ਸੱਦੇ ‘ਤੇ ਦੇਸ਼ ਭਰ ਸਮੇਤ ਪੰਜਾਬ ਵਿਚ ਬੈਂਕ ਕਰਮਚਾਰੀਆਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਬੈਂਕ ਯੂਨੀਅਨਜ਼ ਦੇ ਮੈਂਬਰਾਂ ਨੇ ਹਿੱਸਾ ਲਿਆ। ਯੂਨੀਅਨ ਆਗੂਆਂ ਨੇ ਜਾਣਕਾਰੀ ਦਿੱਤੀ ਕਿ 8 ਮਾਰਚ 2024 ਨੂੰ ਹੋਏ 12ਵੇਂ ਦੋ-ਪੱਖੀ ਸਮਝੌਤੇ ਦੇ ਕਈ ਮੁੱਦੇ ਹਾਲੇ ਤਕ ਲਾਗੂ ਨਹੀਂ ਕੀਤੇ ਗਏ, ਜਿਸ ਕਾਰਨ ਮੁਲਾਜ਼ਮਾਂ ’ਚ ਭਾਰੀ ਨਾਰਾਜ਼ਗੀ ਹੈ। ਬੈਂਕਾਂ ਵਿਚ ਸਟਾਫ਼ ਦੀ ਭਾਰੀ ਘਾਟ ਹੈ, ਜਿਸ ਨਾਲ ਕੰਮ ਦਾ ਬੋਝ ਲਗਾਤਾਰ ਵੱਧ ਰਿਹਾ ਹੈ। ਯੂਐੱਫਬੀਯੂ ਨੇ ਸਰਕਾਰ ਤੋਂ ਮੰਗ ਕੀਤੀ ਕਿ ਬੈਂਕਾਂ ਦੇ ਨਿੱਜੀਕਰਨ ਦੀ ਪ੍ਰਕਿਰਿਆ ਤੁਰੰਤ ਰੋਕੀ ਜਾਵੇ ਅਤੇ ਸਰਕਾਰੀ ਬੈਂਕਾਂ ਨੂੰ ਮਜ਼ਬੂਤ ਕੀਤਾ ਜਾਵੇ। ਇਸ ਦੇ ਨਾਲ ਹੀ ਪੈਨਸ਼ਨ ਅਪਡੇਸ਼ਨ, ਪੰਜ ਦਿਨਾਂ ਦਾ ਕੰਮ-ਕਾਜੀ ਹਫ਼ਤਾ ਲਾਗੂ ਕਰਨ ਅਤੇ ਕਰਮਚਾਰੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਵੀ ਕੀਤੀ ਗਈ। ਯੂਨੀਅਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ 2026 ਤਕ ਬੈਂਕ ਕਰਮਚਾਰੀਆਂ ਦੀਆਂ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਨਾ ਕੀਤਾ ਤਾਂ ਦੇਸ਼ ਪੱਧਰ ‘ਤੇ ਵੱਡਾ ਸੰਘਰਸ਼ ਅਤੇ ਹੜਤਾਲ ਕੀਤੀ ਜਾਵੇਗੀ।