ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸੰਗਤ ਨਤਮਸਤਕ
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸੰਗਤਾਂ ਨੇ ਨਤਮਸਤਕ ਹੋ ਕੇ ਕੀਤੀ ਨਵੇਂ ਸਾਲ ਦੀ ਸ਼ੁਰੂਆਤ
Publish Date: Fri, 02 Jan 2026 06:09 PM (IST)
Updated Date: Sat, 03 Jan 2026 04:09 AM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ : ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਵੱਡੀ ਗਿਣਤੀ ਵਿਚ ਪਹੁੰਚੀਆਂ ਸੰਗਤਾਂ ਨੇ ਨਤਮਸਤਕ ਹੋ ਕੇ ਨਵੇਂ ਵਰ੍ਹੇ ਦੀ ਸ਼ੁਰੂਆਤ ਕੀਤੀ। ਕੜਾਕੇ ਦੀ ਠੰਢ ਅਤੇ ਧੁੰਦ ਹੋਣ ਦੇ ਬਾਵਜੂਦ ਸੰਗਤਾਂ ਸਵੇਰੇ ਤੋਂ ਹੀ ਪਰਿਵਾਰਾਂ ਸਮੇਤ ਤਖ਼ਤ ਸਾਹਿਬ ਵਿਖੇ ਪਹੁੰਚ ਕੇ ਨਵਾਂ ਸਾਲ ਖੁਸ਼ੀਆਂ, ਤੰਦਰੁਸਤੀਆਂ ਅਤੇ ਚੜ੍ਹਦੀ ਕਲਾ ਵਿਚ ਬੀਤਣ ਲਈ ਵਾਹਿਗੁਰੂ ਅੱਗੇ ਅਰਦਾਸਾਂ ਕੀਤੀਆਂ। ਇਸ ਮੌਕੇ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ ਨੇ ਕਿਹਾ ਕਿ ਚਾਹੇ ਨਾਨਕਸ਼ਾਹੀ ਕੈਲੰਡਰ ਮੁਤਾਬਿਕ ਨਵੇਂ ਸਾਲ ਦੀ ਸ਼ੁਰੂਆਤ ਦੇਸੀ ਮਹੀਨੇ ਚੇਤ ਦੀ ਸੰਗਰਾਂਦ ਨੂੰ ਹੁੰਦੀ ਹੈ, ਪਰ ਅੰਗਰੇਜ਼ੀ ਕੈਲੰਡਰ ਅਨੁਸਾਰ ਨਵੇਂ ਸਾਲ ਦੀ ਆਰੰਭਤਾ ਇਕ ਜਨਵਰੀ ਨੂੰ ਹੁੰਦੀ ਹੈ। ਇਸ ਕਰਕੇ ਵੱਡੀ ਵਿਚ ਗਿਣਤੀ ਸੰਗਤਾਂ ਨੇ ਅੰਗਰੇਜ਼ੀ ਮਹੀਨੇ ਅਨੁਸਾਰ ਨਵੇਂ ਸਾਲ ਦੀ ਸ਼ੁਰੂਆਤ ਤਖ਼ਤ ਸਾਹਿਬ ਵਿਖੇ ਮੱਥਾ ਟੇਕ ਕੇ ਕੀਤੀ।