ਮਲੂਕਾ ਨੇ ਯੂਥ ਅਕਾਲੀ ਦਲ ਦੇ ਸਰਕਲ ਪ੍ਰਧਾਨ ਐਲਾਨੇ
ਮਲੂਕਾ ਨੇ ਯੂਥ ਅਕਾਲੀ ਦਲ ਦੇ ਸਰਕਲ ਪ੍ਰਧਾਨ ਐਲਾਨੇ
Publish Date: Fri, 02 Jan 2026 06:51 PM (IST)
Updated Date: Sat, 03 Jan 2026 04:11 AM (IST)

ਕਿਹਾ, ਯੂਥ ਨੂੰ ਵੱਧ ਤੋਂ ਵੱਧ ਮੌਕੇ ਦੇਵੇਗਾ ਅਕਾਲੀ ਦਲ ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ- ਸ੍ਰੋਮਣੀ ਅਕਾਲੀ ਦਲ ਵੱਲੋਂ ਯੂਥ ਅਕਾਲੀ ਦਲ ਦੇ ਮੁਢਲੇ ਢਾਂਚੇ ਦੀ ਮਜਬੂਤੀ ਲਈ ਯੂਥ ਅਕਾਲੀ ਦਲ ਦੀ ਜਥੇਬੰਦੀ ਦਾ ਵਿਸਥਾਰ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਕੰਦਰ ਸਿੰਘ ਮਲੂਕਾ ਸੀਨੀਅਰ ਮੀਤ ਪ੍ਰਧਾਨ ਸ੍ਰੋਮਣੀ ਅਕਾਲੀ ਦਲ ਅਤੇ ਸਾਬਕਾ ਮੰਤਰੀ ਨੇ ਅਕਾਲੀ ਦਲ ਯੂਥ ਵਿੰਗ ਦੇ ਸਰਕਲ ਪ੍ਰਧਾਨਾਂ ਦਾ ਐਲਾਨ ਕਰਦਿਆਂ ਕੀਤਾ। ਮਲੂਕਾ ਵੱਲੋਂ ਜਾਰੀ ਸੂਚੀ ਅਨੁਸਾਰ ਸੁਸ਼ੀਲ ਕੁਮਾਰ ਆਸ਼ੂ ਨੂੰ ਨਾਭਾ ਮੰਡੀ ਰਾਮਪੁਰਾ, ਜਸਪਾਲ ਸਿੰਘ ਵੜਿੰਗ ਨੂੰ ਭਗਤਾ ਭਾਈਕਾ ਦਾ ਸਰਕਲ ਪ੍ਰਧਾਨ, ਅਰੁਣ ਗੋਇਲ ਨੂੰ ਪਟਿਆਲਾ ਮੰਡੀ ਰਾਮਪੁਰਾ, ਲਵਪ੍ਰੀਤ ਸਿੰਘ ਨੂੰ ਮਹਿਰਾਜ, ਵਿਕਰਮਜੀਤ ਸਿੰਘ ਵਿੱਕੀ ਨੂੰ ਫੂਲ, ਪਰਵਿੰਦਰ ਸਿੰਘ ਨੂੰ ਢਪਾਲੀ, ਬਲਰਾਜ ਸਿੰਘ ਗੋਰਾ ਨੂੰ ਭਾਈਰੂਪਾ, ਸਰਬਜੀਤ ਸਿੰਘ ਨੂੰ ਦਿਆਲਪੁਰਾ ਭਾਈਕਾ ਤੇ ਜਸਜੀਤ ਸਿੰਘ ਨੂੰ ਜਲਾਲ ਅਤੇ ਬਣਾਇਆ ਗਿਆ ਹੈ। ਇਸ ਮੌਕੇ ਨਵਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਮਲੂਕਾ ਨੇ ਕਿਹਾ ਕੇ ਯੂਥ ਅਕਾਲੀ ਦਲ ਪਾਰਟੀ ਦਾ ਅਹਿਮ ਅੰਗ ਹੈ। ਉਨ੍ਹਾਂ ਕਿਹਾ ਯੂਥ ਅਕਾਲੀ ਦਲ ਸਦਾ ਪਾਰਟੀ ਦੀ ਚੜਦੀ ਕਲਾ ਮੋਹਰੀ ਰੋਲ ਅਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ’ਚ ਅਕਾਲੀ ਦਲ ਦੀ ਜਿੱਤ ਵਿਚ ਹਲਕਾ ਫੂਲ ਦੇ ਨੌਜਵਾਨ ਵਰਗ ਅਹਿਮ ਯੋਗਦਾਨ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਯੂਥ ਨੂੰ ਵੱਧ ਤੋਂ ਵੱਧ ਮੌਕੇ ਦਿੱਤੇ ਜਾਣਗੇ ਤੇ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਲਈ ਕੰਮ ਕਰਨ ਵਾਲੇ ਯੂਥ ਆਗੂਆਂ ਨੂੰ ਟਿਕਟਾਂ ਵੀ ਦਿੱਤੀਆਂ ਜਾਣਗੀਆਂ। ਇਸ ਮੌਕੇ ਨਵਨਿਯੁਕਤ ਅਹੁਦੇਦਾਰਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਅਤੇ ਯੂਥ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦਾ ਧੰਨਵਾਦ ਕਰਦੇ ਸੌਪੀ ਗਈ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਦਾ ਭਰੋਸਾ ਦਿੱਤਾ।