ਜਲ ਸਪਲਾਈ ਤੇ ਸੈਨੀਟੇਸ਼ਨ ਦਫ਼ਤਰ ’ਚ ਪਾਏ ਪਾਠ ਦੇ ਭੋਗ
ਜਲ ਸਪਲਾਈ ਅਤੇ ਸੈਨੀਟੇਸ਼ਨ ਦਫ਼ਤਰ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ
Publish Date: Fri, 02 Jan 2026 07:08 PM (IST)
Updated Date: Sat, 03 Jan 2026 04:11 AM (IST)

ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ ਨਵੇਂ ਸਾਲ ਦੀ ਆਮਦ ਦੇ ਮੱਦੇਨਜ਼ਰ ਹਰ ਸਾਲ ਦੀ ਤਰ੍ਹਾਂ ਸਥਾਨਕ ਦਫਤਰ ਕਾਰਜਕਾਰੀ ਇੰਜੀਨੀਅਰ, ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਨੰਬਰ 3 ਦੇ ਦਫ਼ਤਰ ਵਿਖੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਸ਼ਰਧਾ ਭਾਵ ਨਾਲ ਕਰਵਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ, ਵਧੀਕ ਡਿਪਟੀ ਕਮਿਸ਼ਨਰ ਜਨਰਲ ਪੂਨਮ ਸਿੰਘ, ਡਿਪਟੀ ਮੇਅਰ ਨਗਰ ਨਿਗਮ ਐੱਸਕੇ ਜੈਨ, ਅਮਿਤ ਕੁਮਾਰ, ਕਾਰਜਕਾਰੀ ਇੰਜੀਨੀਅਰ, ਜਗਦੀਪ ਸਿੰਘ, ਉਪ ਮੰਡਲ ਇੰਜੀਨੀਅਰ ਤੇ ਹਰਿੰਦਰ ਸਿੰਘ, ਉਪ ਮੰਡਲ ਇੰਜੀਨੀਅਰ ਵੱਲੋਂ ਗੁਰੂ ਸਾਹਿਬ ਦੇ ਚਰਨਾਂ ਵਿਚ ਸਰਬੱਤ ਦੇ ਭਲੇ ਦੀ ਅਰਦਾਸ ਵਿਚ ਸ਼ਿਰਕਤ ਕੀਤੀ ਗਈ। ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੌਰਾਨ ਦਫਤਰ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ, ਵੱਖ-ਵੱਖ ਦਫ਼ਤਰਾਂ ਦੇ ਸਟਾਫ਼ ਆਦਿ ਤੋਂ ਇਲਾਵਾ ਆਮ ਲੋਕਾਂ ਵੱਲੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਗਈ। ਦਫ਼ਤਰ ਵੱਲੋਂ ਹਰ ਸਾਲ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਬੜੀ ਸ਼ਰਧਾ ਤੇ ਭਾਵਨਾ ਨਾਲ ਕਰਵਾਇਆ ਜਾਂਦਾ ਹੈ ਅਤੇ ਇਸ ਸਾਲ ਲਗਾਤਾਰ 6ਵਾਂ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ ਹੈ। ਹਾਜ਼ਰੀਨ ਮਹਿਮਾਨਾਂ ਵੱਲੋਂ ਇਸ ਉਪਰਾਲੇ ਦੀ ਸਰਾਹਨਾ ਕਰਦਿਆਂ ਕਿਹਾ ਗਿਆ ਕਿ ਇਸ ਤਰ੍ਹਾਂ ਦੇ ਧਾਰਮਿਕ ਅਤੇ ਆਤਮਿਕ ਸਮਾਗਮ ਦਫਤਰੀ ਮਾਹੌਲ ਵਿਚ ਸਹਿਯੋਗ, ਸਾਂਝ ਅਤੇ ਸਕਾਰਾਤਮਕਤਾ ਨੂੰ ਮਜ਼ਬੂਤ ਕਰਦੇ ਹਨ, ਜਿਸ ਦਾ ਲਾਭ ਆਮ ਲੋਕਾਂ ਨੂੰ ਮਿਲਣ ਵਾਲੀਆਂ ਸੇਵਾਵਾਂ ਵਿਚ ਵੀ ਨਜ਼ਰ ਆਉਂਦਾ ਹੈ। ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਰਾਗੀ ਸਿੰਘਾਂ ਵੱਲੋਂ ਰਸਭਿੰਨਾ ਕੀਰਤਨ ਕੀਤਾ ਗਿਆ। ਇਸ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।