ਰੇਲਗੱਡੀ ਹੇਠਾਂ ਆ ਕੇ ਵਿਅਕਤੀ ਦੀ ਮੌਤ
ਰੇਲਗੱਡੀ ਹੇਠਾਂ ਆ ਕੇ ਵਿਅਕਤੀ ਦੀ ਮੌਤ
Publish Date: Sat, 03 Jan 2026 04:17 PM (IST)
Updated Date: Sun, 04 Jan 2026 04:03 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਥਾਨਕ ਅਮਰਪੁਰਾ ਫਲਾਈਓਵਰ ਨੇੜੇ ਰਾਤ ਨੂੰ ਇਕ ਵਿਅਕਤੀ ਵੱਲੋਂ ਰੇਲਗੱਡੀ ਹੇਠਾਂ ਆ ਕੇ ਖੁਦਕੁਸ਼ੀ ਕਰ ਲੈਣ ਦੀ ਦਰਦਨਾਕ ਘਟਨਾ ਸਾਹਮਣੇ ਆਈ ਹੈ। ਘਟਨਾ ਦੌਰਾਨ ਰੇਲ ਗੱਡੀ ਦੀ ਚਪੇਟ ਵਿੱਚ ਆਉਣ ਕਾਰਨ ਵਿਅਕਤੀ ਦੀ ਲਾਸ਼ ਦੇ ਟੁਕੜੇ ਹੋ ਗਏ। ਇਸ ਸਬੰਧੀ ਜਾਣਕਾਰੀ ਮਿਲਦਿਆਂ ਹੀ ਸਹਾਰਾ ਦਫ਼ਤਰ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਣ ਉਪਰੰਤ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਦੇ ਮੈਂਬਰ ਸੰਦੀਪ ਗਿੱਲ ਤੁਰੰਤ ਘਟਨਾ ਸਥਾਨ ‘ਤੇ ਪਹੁੰਚੇ। ਮੌਕੇ ‘ਤੇ ਰੇਲਵੇ ਟ੍ਰੈਕ ‘ਤੇ ਇਕ ਵਿਅਕਤੀ ਦੀ ਲਾਸ਼ ਪਈ ਹੋਈ ਸੀ। ਸਹਾਰਾ ਟੀਮ ਵੱਲੋਂ ਤੁਰੰਤ ਜੀਆਰਪੀ ਨੂੰ ਸੂਚਨਾ ਦਿੱਤੀ ਗਈ। ਜੀਆਰਪੀ ਪੁਲਿਸ ਵੱਲੋਂ ਘਟਨਾ ਸਥਾਨ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ ਮ੍ਰਿਤਕ ਦੀ ਪਛਾਣ ਗੁਰਮੁਖ ਸਿੰਘ ਪੁੱਤਰ ਸੁੰਦਰ ਸਿੰਘ (ਉਮਰ ਕਰੀਬ 50 ਸਾਲ) ਵਜੋਂ ਹੋਈ ਹੈ, ਜੋ ਕਿ ਸ਼ਿਵ ਨਗਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਪੁਲਿਸ ਕਾਰਵਾਈ ਪੂਰੀ ਹੋਣ ਤੋਂ ਬਾਅਦ ਸਹਾਰਾ ਐਂਬੂਲੈਂਸ ਟੀਮ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਚਾਦਰ ਵਿੱਚ ਲਪੇਟ ਕੇ ਬਠਿੰਡਾ ਦੇ ਸਰਕਾਰੀ ਹਸਪਤਾਲ ਦੀ ਮੌਰਚਰੀ ’ਚ ਪਹੁੰਚਾਇਆ। ਪੁਲਿਸ ਵੱਲੋਂ ਮਾਮਲੇ ਸਬੰਧੀ ਅਗਲੀ ਕਾਨੂੰਨੀ ਕਾਰਵਾਈ ਜਾਰੀ ਹੈ।