ਕੁੱਟਮਾਰ ਦੇ ਦੋਸ਼ ’ਚ 8 ਖਿਲਾਫ਼ ਕੇਸ ਦਰਜ
ਕੁੱਟਮਾਰ ਦੇ ਦੋਸ਼ ਹੇਠ 8 ਖਿਲਾਫ਼ ਕੇਸ ਦਰਜ
Publish Date: Sat, 03 Jan 2026 04:47 PM (IST)
Updated Date: Sun, 04 Jan 2026 04:06 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ
ਬਠਿੰਡਾ : ਥਾਣਾ ਰਾਮਾ ਮੰਡੀ ਦੀ ਪੁਲਿਸ ਨੇ ਇਕ ਵਿਅਕਤੀ ਦੀ ਕੁੱਟ-ਮਾਰ ਕਰਨ ਵਾਲੇ 8 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਕ੍ਰਿਸ਼ਨ ਸਿੰਘ ਵਾਸੀ ਕੋਟ ਬਖਤੂ ਨੇ ਦੱਸਿਆ ਕਿ ਪੁਰਾਣੀ ਰੰਜਿਸ਼ ਕਾਰਨ ਰਜਿੰਦਰ ਸਿੰਘ, ਨਾਹਰਾ ਸਿੰਘ, ਕਿੱਕਾ ਸਿੰਘ, ਕੁਲਵਿੰਦਰ ਸਿੰਘ, ਹਰਵਿੰਦਰ ਸਿੰਘ, ਰੰਗੂ ਸਿੰਘ ਦਾ ਲੜਕਾ ਅਤੇ ਉਸ ਦ ਘਰਵਾਲੀ ਵਾਸੀਆਟ ਪਿੰਡ ਕੋਟ ਬਖਤੂ ਨੇ ਉਸ ਦੀ ਕੁੱਟਮਾਰ ਕੀਤੀ, ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਥਾਣਾ ਰਾਮਾ ਦੇ ਸਹਾਇਕ ਥਾਣੇਦਾਰ ਮਨਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਖਿਲਾਫ ਕੇਸ ਦਰਜ ਹਰਵਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ।