ਪ੍ਰੈੱਸ ਕਲੱਬ ਭਗਤਾ ਵੱਲੋਂ 10ਵਾਂ ਕੈਲੰਡਰ ਭਲਕੇ ਹੋਵੇਗਾ ਰਿਲੀਜ਼
ਪ੍ਰੈੱਸ ਕਲੱਬ ਭਗਤਾ ਵੱਲੋਂ 10ਵਾਂ ਕੈਲੰਡਰ 5 ਨੂੰ ਹੋਵੇਗਾ ਰਿਲੀਜ਼
Publish Date: Sat, 03 Jan 2026 05:58 PM (IST)
Updated Date: Sun, 04 Jan 2026 04:09 AM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ
ਬਠਿੰਡਾ : ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਨਾਲ ਸਬੰਧਤ ਪ੍ਰੈੱਸ ਕਲੱਬ ਭਗਤਾ ਭਾਈਕਾ ਵੱਲੋਂ 10 ਵਾਂ ਸਾਲਾਨਾ ਕੈਲੰਡਰ 5 ਜਨਵਰੀ ਨੂੰ ਸਵੇਰੇ 11 ਵਜੇ ਸੁਰਿੰਦਰਾ ਡੇਅਰੀ ਭਗਤਾ ਭਾਈਕਾ ਵਿਖੇ ਰਿਲੀਜ਼ ਕਰਨ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਸੂਬਾ ਸਕੱਤਰ ਵੀਰਪਾਲ ਸਿੰਘ ਭਗਤਾ ਨੇ ਦੱਸਿਆ ਕਿ ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਬਲਵਿੰਦਰ ਸਿੰਘ ਜੰਮੂ ਕੌਮੀ ਪ੍ਰਧਾਨ ਇੰਡੀਅਨ ਜਰਨਲਿਸਟ ਯੂਨੀਅਨ, ਕੁਲਵੰਤ ਸਿੰਘ ਮਲੂਕਾ ਚੇਅਰਮੈਨ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ, ਜੈ ਸਿੰਘ ਛਿੱਬਰ ਪ੍ਰਧਾਨ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਤੇ ਬਲਵੀਰ ਸਿੰਘ ਜੰਡੂ ਚੇਅਰਮੈਨ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਸ਼ਾਮਲ ਹੋਣਗੇ। ਜਦਕਿ ਸਮਾਗਮ ’ਚ ਵਿਸ਼ੇਸ਼ ਮਹਿਮਾਨ ਵਜੋਂ ਸੰਤੋਖ ਗਿੱਲ ਸਕੱਤਰ ਜਨਰਲ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ, ਰਾਕੇਸ਼ ਕੁਮਾਰ ਗੋਇਲ ਸਾਬਕਾ ਪ੍ਰਧਾਨ ਨਗਰ ਪੰਚਾਇਤ ਭਗਤਾ ਭਾਈ, ਜਗਸੀਰ ਸਿੰਘ ਪੰਨੂੰ ਪ੍ਰਧਾਨ ਕੋਆਪ੍ਰੇਟਿਵ ਸੋਸਾਇਟੀ ਭਗਤਾ ਭਾਈ ਤੇ ਅਜਾਇਬ ਸਿੰਘ ਹਮੀਰਗੜ੍ਹ ਸਰਪੰਚ ਸ਼ਮੂਲੀਅਤ ਕਰਨਗੇ। ਇਸ ਦਸਵੇਂ ਕੈਲੰਡਰ ਵਿਚ ਕਿਸਾਨ-ਮਜ਼ਦੂਰ, ਪਾਣੀ, ਬੇਟੀ, ਦਰੱਖਤ ਅਤੇ ਪੰਛੀਆਂ ਨੂੰ ਬਚਾਉਣ ਦਾ ਸੁਨੇਹਾ ਦਿੱਤਾ ਗਿਆ ਹੈ। ਸੂਬਾ ਸਕੱਤਰ ਵੀਰਪਾਲ ਭਗਤਾ ਨੇ ਦੱਸਿਆ ਕਿ ਕੈਲੰਡਰ ਵਿਚ ਸਰਕਾਰੀ ਛੁੱਟੀਆਂ, ਮਹੱਤਵਪੂਰਨ ਦਿਵਸ, ਹਰ ਮਹੀਨੇ ਦੀ ਮੱਸਿਆ, ਪੂਰਨਮਾਸ਼ੀ ਤੇ ਸੰਗਰਾਂਦ ਸਬੰਧੀ ਜਾਣਕਾਰੀ ਦਿੱਤੀ ਹੈ। ਇਸ ਮੌਕੇ ਸਮਾਗਮ ਦੌਰਾਨ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਇਕਾਈ ਬਠਿੰਡਾ ਦੇ 21 ਅਹੁਦੇਦਾਰਾਂ ਅਤੇ ਵੱਖ ਵੱਖ ਮੀਡੀਆ ਅਦਾਰਿਆਂ ਦੇ 10 ਜ਼ਿਲ੍ਹਾ ਇੰਚਾਰਜਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਜਾਵੇਗਾ। ਇਸ ਮੌਕੇ ਪ੍ਰੈਸ ਕਲੱਬ ਭਗਤਾ ਦੇ ਕਲੱਬ ਦੇ ਪ੍ਰਧਾਨ ਸੁਖਪਾਲ ਸਿੰਘ ਸੋਨੀ, ਯੂਨੀਅਨ ਦੇ ਜਿਲ੍ਹਾ ਮੀਤ ਪ੍ਰਧਾਨ ਰਾਜਿੰਦਰ ਸਿੰਘ ਮਰਾਹੜ, ਜ਼ਿਲ੍ਹਾ ਕਮੇਟੀ ਮੈਂਬਰ ਪਰਵੀਨ ਗਰਗ, ਕਲੱਬ ਦੇ ਜਨਰਲ ਸਕੱਤਰ ਪਰਮਜੀਤ ਢਿੱਲੋਂ, ਕੈਸੀਅਰ ਬਿੰਦਰ ਜਲਾਲ, ਕਲੱਬ ਦੇ ਸੀਨੀਅਰ ਆਗੂ ਸਵਰਨ ਸਿੰਘ ਭਗਤਾ, ਰਾਜਿੰਦਰਪਾਲ ਸ਼ਰਮਾ, ਹਰਜੀਤ ਸਿੰਘ ਗਿੱਲ, ਸਿਕੰਦਰ ਸਿੰਘ ਜੰਡੂ, ਸਿਕੰਦਰ ਸਿੰਘ ਬਰਾੜ ਹਾਜਰ ਸਨ।