ਕੇਂਦਰੀ ਜੇਲ੍ਹ ’ਚ ਲਾਇਆ ਮੈਡੀਕਲ ਕੈਂਪ
ਕੇਂਦਰੀ ਜੇਲ੍ਹ ਵਿਖੇ ਮੈਡੀਕਲ ਕੈਂਪ ਲਾਇਆ
Publish Date: Sun, 04 Jan 2026 03:25 PM (IST)
Updated Date: Mon, 05 Jan 2026 04:02 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਕੇਂਦਰੀ ਜੇਲ੍ਹ ਵਿਖੇ ਕੈਦੀਆਂ ਅਤੇ ਹਵਾਲਾਤੀਆਂ ਲਈ ਮੈਡੀਕਲ ਕੈਂਪ ਲਗਾਇਆ ਗਿਆ। ਜ਼ਿਲ੍ਹਾ ਅਤੇ ਸੈਸ਼ਨ ਜੱਜ ਅਤੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵੀ ਇਸ ਮੈਡੀਕਲ ਕੈਂਪ ਦਾ ਦੌਰਾ ਕੀਤਾ ਗਿਆ ਅਤੇ ਜੱਜ ਸਾਹਿਬਾਨ ਵੱਲੋਂ ਕੈਦੀਆਂ ਅਤੇ ਹਵਾਲਾਤੀਆਂ ਨਾਲ ਮੁਲਾਕਾਤ ਵੀ ਕੀਤੀ ਗਈ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਵੀ ਪ੍ਰੇਰਿਆ ਗਿਆ। ਇਸ ਤੋਂ ਇਲਾਵਾ ਐਲਏਡੀਸੀ ਵਕੀਲ ਸਾਹਿਬਾਨਾਂ ਵੱਲੋਂ ਵੀ ਕੇਂਦਰੀ ਜੇਲ੍ਹ ਬਠਿੰਡਾ ਅਤੇ ਜਨਾਨਾ ਜੇਲ੍ਹ ਬਠਿੰਡਾ ਵਿਖੇ ਕੈਦੀਆਂ ਅਤੇ ਹਵਾਲਾਤੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਸੈਮੀਨਾਰ ਲਗਾਇਆ ਗਿਆ। ਇਸ ਤੋਂ ਇਲਾਵਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹੇ ਵਿਚ ਵੱਖ-ਵੱਖ ਪਿੰਡਾ, ਸਕੂਲਾ, ਸ਼ਹਿਰਾਂ ਅਤੇ ਕਾਲਜਾਂ ਵਿਚ ਪੀਐਲਵੀਜ਼ ਅਤੇ ਪੈਨਲ ਵਕੀਲਾਂ ਦੇ ਸਹਿਯੋਗ ਨਾਲ ਸੈਮੀਨਾਰ, ਰੈਲੀਆਂ ਕੱਢੀਆਂ, ਨੁੱਕੜ ਨਾਟਕ ਕੀਤੇ ਜਾ ਰਹੇ ਹਨ।
ਇਨ੍ਹਾਂ ਪ੍ਰੋਗਰਾਮਾਂ ਤੋਂ ਇਲਾਵਾ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਵੀ ਸਕੂਲਾਂ ਵਿਚ ਸੈਮੀਨਾਰ, ਕੁਇਜ ਮੁਕਾਬਲੇ, ਪੇਂਟਿੰਗ ਮੁਕਾਬਲੇ, ਡਕਲਾਮੇਸ਼ਨ ਮੁਕਾਬਲੇ ਆਦਿ ਕਰਵਾਏ ਜਾ ਰਹੇ ਹਨ, ਜਿਨ੍ਹਾਂ ਦਾ ਮਨੋਰਥ ਵਿਦਿਆਰਥੀਆਂ ਨੂੰ ਨਸ਼ੇ ਨਾ ਕਰਨ ਸਬੰਧੀ ਜਾਗਰੂਕ ਕਰਨਾ ਹੈ। ਇਸ ਮੁਹਿੰਮ ਦਾ ਮੁੱਖ ਮਕਸਦ ਲੋਕਾਂ ਨੂੰ ਨਸ਼ੇ ਨਾ ਕਰਨ ਸਬੰਧੀ ਜਾਗਰੂਕ ਕਰਨਾ ਹੈ ਤਾਂ ਜੋ ਲੋਕ ਨਸ਼ਿਆਂ ਨੂੰ ਛੱਡ ਕੇ ਆਪਣੀ ਜਿੰਦਗੀ ਨੂੰ ਸਹੀ ਰਾਹ ਦੇ ਸਕਣ। ਇਸ ਮੰਤਵ ਦੀ ਪੂਰਤੀ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੈਨਲ ਵਕੀਲਾਂ, ਪੈਰਾ ਲੀਗਲ ਵਲੰਟੀਅਰਾਂ ਨਾਲ ਮਿਲ ਕੇ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿਚ ਸੈਮੀਨਾਰ ਲਗਾਏ ਜਾ ਰਹੇ ਹਨ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਵੱਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਇਨ੍ਹਾਂ ਪ੍ਰੋਗਰਾਮਾਂ ਵਿੱਚ ਹਿੱਸਾ ਲੈਣ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ।