ਕੁੱਟਮਾਰ ਦੇ ਦੋਸ਼ ਵਿਚ 2 ਨਾਮਜ਼ਦ
ਕੁੱਟਮਾਰ ਦੇ ਦੋਸ਼ ਵਿਚ 2 ਨਾਮਜ਼ਦ
Publish Date: Sun, 04 Jan 2026 03:26 PM (IST)
Updated Date: Mon, 05 Jan 2026 04:02 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਨੰਦਗੜ੍ਹ ਪੁਲਿਸ ਨੇ ਕੁੱਟਮਾਰ ਕਰਨ ਦੇ ਦੋਸ਼ ਵਿਚ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਜਸਵੰਤ ਸਿੰਘ ਵਾਸੀ ਪਿੰਡ ਚੰਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ 27 ਦਸੰਬਰ ਨੂੰ ਪਿੰਡ ਚੱਕ ਅਤਰ ਸਿੰਘ ਵਾਲਾ ਨੇੜੇ ਪੁਰਾਣੀ ਰੰਜਿਸ਼ ਤਹਿਤ ਮੁਲਜ਼ਮ ਇਕਬਾਲ ਸਿੰਘ ਅਤੇ ਜਸ਼ਨਪ੍ਰੀਤ ਸਿੰਘ ਵਾਸੀ ਚੱਕ ਅਤਰ ਸਿੰਘ ਵਾਲਾ ਨੇ ਉਸ ਦੀ ਕੁੱਟਮਾਰ ਕੀਤੀ। ਪੁਲਿਸ ਨੇ ਮੁਦਈ ਦੇ ਬਿਆਨਾਂ ’ਤੇ ਉਕਤ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਪ੍ਰੰਤੂ ਅਜੇ ਤਕ ਕੋਈ ਗ੍ਰਿਫਤਾਰੀ ਨਹੀਂ ਹੋਈ।