12 ਪਰਿਵਾਰ ਅਕਾਲੀ ਦਲ ’ਚ ਸ਼ਾਮਲ
12 ਪਰਿਵਾਰ ਅਕਾਲੀ ਦਲ ਵਿਚ ਸ਼ਾਮਲ
Publish Date: Sun, 04 Jan 2026 03:28 PM (IST)
Updated Date: Mon, 05 Jan 2026 04:02 AM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ
ਭਗਤਾ ਭਾਈਕਾ : ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਸਿਆਸੀ ਬਲ ਮਿਲਿਆ ਜਦੋਂ ਮਹਿਲਾ ਅਕਾਲੀ ਆਗੂ ਗੁਰਵਿੰਦਰ ਕੌਰ ਭਗਤਾ ਦੀ ਪ੍ਰੇਰਣਾ ਸਦਕਾ ਭਗਤਾ ਭਾਈ ਦੇ 12 ਪਰਿਵਾਰਾਂ ਵੱਲੋ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ ਹੈ। ਇਸ ਮੌਕੇ ਸਿਕੰਦਰ ਸਿੰਘ ਮਲੂਕਾ ਸੀਨੀਅਰ ਮੀਤ ਸ਼੍ਰੋਮਣੀ ਸ੍ਰੋਮਣੀ ਅਕਾਲੀ ਦਲ ਅਤੇ ਸਾਬਕਾ ਮੰਤਰੀ ਨੇ ਅਕਾਲੀ ਦਲ ਵਿਚ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕਰਦੇ ਹੋਏ ਉਨ੍ਹਾਂ ਨੂੰ ਅਕਾਲੀ ਦਲ ਵਿਚ ਪੂਰਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ। ਮਲੂਕਾ ਨੇ ਕਿਹਾ ਕਿ ਹੁਣ ਸੂਬਾ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਹੁਣ ਤਕ ਦੀਆਂ ਸਾਰੀਆਂ ਸਰਕਾਰਾਂ ਵਿਚੋਂ ਮਾੜੀ ਕਾਰਗੁਜ਼ਾਰੀ ਵਾਲੀ ਸਰਕਾਰ ਸਾਬਤ ਹੋਈ ਹੈ, ਜਿਸਨੇ ਸੂਬੇ ਦੇ ਵਿਕਾਸ ਲਈ ਕੱਖ ਕੁਝ ਨਹੀ ਕੀਤਾ। ਇਸ ਮੌਕੇ ਗਗਨਦੀਪ ਸਿੰਘ ਗਰੇਵਾਲ ਸਾਬਕਾ ਚੇਅਰਮੈਨ, ਸੁਖਜਿੰਦਰ ਸਿੰਘ ਖਾਨਦਾਨ ਸਰਕਲ ਪ੍ਰਧਾਨ, ਡਾ. ਸੁਖਦੀਪ ਸਿੰਘ ਸਿੱਪੀ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਗੁਰਤੇਜ ਸਿੰਘ ਚਾਨੀ ਸਿਰੀਏਵਾਲਾ, ਗੁਰਵਿੰਦਰ ਕੌਰ ਭਗਤਾ, ਹਰਜਿੰਦਰ ਸਿੰਘ ਸਾਬਕਾ ਐਮਸੀ ਆਦਿ ਹਾਜ਼ਰ ਸਨ।