ਨਸ਼ਾ ਤਸ਼ਕਰੀ ਦੇ ਦੋਸ਼ ’ਚ 9 ਵਿਅਕਤੀ ਗ੍ਰਿਫ਼ਤਾਰ
ਨਸ਼ਾ ਤਸ਼ਕਰੀ ਦੇ ਦੋਸ਼ ਵਿਚ 9 ਵਿਅਕਤੀ ਗ੍ਰਿਫ਼ਤਾਰ
Publish Date: Sun, 04 Jan 2026 03:30 PM (IST)
Updated Date: Mon, 05 Jan 2026 04:02 AM (IST)

ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਵੱਖ ਵੱਖ ਥਾਵਾਂ ਤੋਂ ਨਸ਼ਾ ਤਸ਼ਕਰੀ ਦੇ ਦੋਸ਼ ਵਿਚ 9 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਫੜੇ ਗਏ ਮੁਲਜ਼ਮਾਂ ਕੋਲੋ 26.58 ਗ੍ਰਾਮ ਹੈਰੋਇਨ, 115 ਨਸ਼ੀਲੀਆਂ ਗੋਲੀਆਂ ਅਤੇ 150 ਲੀਟਰ ਲਾਹਣ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਥਾਣਾ ਨੇਹੀਆਂਵਾਲਾ ਪੁਲਿਸ ਨੇ ਡਾ. ਹੋਮਜ਼ ਅਕੈਡਮੀ ਜੀਦਾ ਨੇੜੇ ਮੁਲਜ਼ਮ ਕੁਲਦੀਪ ਸਿੰਘ ਵਾਸੀ ਗੋਨਿਆਣਾ ਕਲਾਂ ਨੂੰ 50 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਥਾਣਾ ਨਥਾਣਾ ਦੀ ਪੁਲਿਸ ਨੇ ਪਿੰਡ ਗੰਗਾ ਨੇੜੇ ਨਾਕੇਬੰਦੀ ਦੌਰਾਨ ਮੁਲਜ਼ਮ ਜੋਗਿੰਦਰ ਸਿੰਘ ਵਾਸੀ ਪਿੰਡ ਭੈਣੀ ਨੂੰ 65 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਨੇ ਰਾਮਪੁਰਾ ਤੋਂ ਮੁਲਜ਼ਮ ਬਲਜੀਤ ਸਿੰਘ ਵਾਸੀ ਮਹਿਰਾਜ ਬਸਤੀ ਰਾਮਪੁਰਾ ਨੂੰ 07.08 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸੇ ਥਾਣੇ ਦੀ ਪੁਲਿਸ ਨੇ ਮੁਲਜ਼ਮ ਰਾਜਵਿੰਦਰ ਸਿੰਘ ਵਾਸੀ ਗਾਂਧੀ ਨਗਰ ਰਾਮਪੁਰਾ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂਕੀਤਾ ਹੈ। ਇਸੇ ਤਰ੍ਹਾਂ ਥਾਣਾ ਫੂਲ ਦੀ ਪੁਲਿਸ ਨੇ ਪਿੰਡ ਭਾਈ ਰੂਪਾ ਨੇੜੇ ਮੁਲਜ਼ਮ ਇੰਦਰਜੀਤ ਸਿੰਘ ਵਾਸੀ ਕੋਠੇ ਭਾਈਕੇ ਭਾਈਰੂਪਾ ਨੂੰ 150 ਲੀਟਰ ਲਾਹਣ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਦਰ ਰਾਮਪੁਰਾ ਪੁਲਿਸ ਨੇ ਪਿੰਡ ਪਿੱਥੋ ਨੇੜੇ ਨਾਕੇਬੰਦੀ ਦੌਰਾਨ ਮੁਲਜ਼ਮ ਬਲਵਿੰਦਰ ਸਿੰਘ ਵਾਸੀ ਜਮਾਲ ਪੱਤੀ ਪਿੰਡ ਰੱਲਾ ਜ਼ਿਲ੍ਹਾ ਮਾਨਸਾ ਨੂੰ 75 ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ ਪ੍ਰੰਤੂ ਬਾਅਦ ਵਿਚ ਉਕਤ ਮੁਲਜ਼ਮ ਨੂੰ ਜਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ। ਇਸੇ ਤਰ੍ਹਾਂ ਥਾਣਾ ਬਾਲਿਆਂਵਾਲੀ ਪੁਲਿਸ ਨੇ ਮੁਲਜ਼ਮ ਅਮਰੀਕ ਸਿੰਘ ਵਾਸੀ ਮੰਡੀ ਕਲਾਂ ਨੂੰ 6 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਥਾਣਾ ਮੌੜ ਪੁਲਿਸ ਨੇ ਬਾਹੱਦ ਜੋਧਪੁਰ ਪਾਖਰ ਰੋਡ ਮੌੜ ਮੰਡੀ ਨੇੜੇ ਮੁਲਜ਼ਮ ਗੁਰਪਿਆਰ ਸਿੰਘ ਵਾਸੀ ਜੋੜਕੀਆਂ ਅਤੇ ਪੱਪੂ ਸਿੰਘ ਵਾਸੀ ਜੋਧਪੁਰ ਪਾਖਰ ਨੂੰ 3.50 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਕਤ ਮੁਲਜ਼ਮਾਂ ਖ਼ਿਲਾਫ਼ ਨਸ਼ਾ ਰੋਕੂ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।