ਵੱਖ-ਵੱਖ ਪਾਰਟੀਆਂ ਛੱਡ ਕੇ ਕਈ ਪਰਿਵਾਰ ਕਾਂਗਰਸ ’ਚ ਸ਼ਾਮਲ
ਵੱਖ ਵੱਖ ਪਾਰਟੀਆਂ ਛੱਡ ਕੇ ਕਈ ਪਰਿਵਾਰ ਕਾਂਗਰਸ ’ਚ ਸ਼ਾਮਲ
Publish Date: Sun, 04 Jan 2026 03:41 PM (IST)
Updated Date: Mon, 05 Jan 2026 04:03 AM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ
ਤਲਵੰਡੀ ਸਾਬੋ : 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਨੇ ਆਪੋ ਆਪਣੀਆਂ ਤਿਆਰੀਆਂ ਆਰੰਭ ਕਰ ਦਿੱਤੀਆਂ ਹਨ। ਇਸੇ ਲੜੀ ਤਹਿਤ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਜ਼ਿਲ੍ਹਾ ਪ੍ਰਧਾਨ ਪ੍ਰਧਾਨ ਪ੍ਰੀਤਮ ਸਿੰਘ ਕੋਟਭਾਈ ਦੇ ਦਿਸ਼ਾ ਨਿਰਦੇਸ਼ਾਂ ’ਤੇ ਬਲਾਕ ਕਾਂਗਰਸ ਪ੍ਰਧਾਨ ਕ੍ਰਿਸ਼ਨ ਭਾਗੀਵਾਂਦਰ ਵੱਲੋਂ ਹਲਕਾ ਤਲਵੰਡੀ ਸਾਬੋ ਅੰਦਰ ਕਾਂਗਰਸ ਦਾ ਪ੍ਰਚਾਰ ਜ਼ੋਰਾਂ ਸ਼ੋਰਾਂ ਨਾਲ ਕੀਤਾ ਜਾ ਰਿਹਾ ਹੈ, ਉਥੇ ਹੀ ਬੀਤੇ ਦਿਨ ਵੱਖ ਵੱਖ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਕਈ ਲੋਕਾਂ ਨੇ ਬਲਾਕ ਪ੍ਰਧਾਨ ਕ੍ਰਿਸ਼ਨ ਸਿੰਘ ਭਾਗੀਵਾਂਦਰ ਦੀ ਅਗਵਾਈ ਵਿਚ ਕਾਂਗਰਸ ਪਾਰਟੀ ’ਚ ਸ਼ਮੂਲੀਅਤ ਕੀਤੀ। ਇਸ ਸਮੇਂ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਦੱਸਿਆ ਕਿ ਪਿੰਡ ਭਾਗੀਵਾਂਦਰ ਵਿਖੇ ਕਈ ਪਰਿਵਾਰ ਮੌਜੂਦਾ ਸਰਕਾਰ ਦੇ ਕੰਮਾਂ ਤੋਂ ਨਾ ਖੁਸ਼ ਹੋਣ ਕਾਰਨ ਵੱਖ ਵੱਖ ਪਾਰਟੀਆਂ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਜਿਨ੍ਹਾਂ ਨੂੰ ਕਾਂਗਰਸ ਪਾਰਟੀ ਦਾ ਸਿਰੋਪਾਓ ਪਾ ਕੇ ਪਾਰਟੀ ਵਿਚ ਸ਼ਮੂਲੀਅਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਹਰ ਇਕ ਨੂੰ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਦੀ ਸਰਕਾਰ ਵੱਲੋਂ ਚਾਰ ਸਾਲਾਂ ਵਿਚ ਪੰਜਾਬ ਵਿਚ ਕੋਈ ਵੀ ਕੰਮ ਨਹੀਂ ਕੀਤਾ ਗਿਆ ਅਤੇ ਜਿਸ ਕਾਰਨ ਲੋਕ ਮੁੜ ਤੋਂ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਬਣਾਉਣ ਲਈ ਪੱਬਾਂ ਭਾਰ ਹੋ ਗਏ ਹਨ। ਇਸ ਮੌਕੇ ਬਲਵਿੰਦਰ ਸਿੰਘ ਗੋਰਾ ਭਾਗੀਵਾਂਦਰ, ਵਿਕਾਸ ਤਲਵੰਡੀ, ਸ਼ੁਭਮ ਸੈਨੀ ਹਲਕਾ ਕੋਆਰਡੀਨੇਟਰ, ਭਰਪੂਰ ਸਿੰਘ/ ਖੁਸ਼ਦੀਪ ਸਿੰਘ ਬੱਬੀ ਚੱਠਾ ਦੋਨੋ ਕੌਂਸਲਰ ਤਲਵੰਡੀ ਸਾਬੋ, ਦਿਲਪ੍ਰੀਤ ਸਿੰਘ ਜਗ੍ਹਾ ਰਾਮ ਤੀਰਥ, ਜਗਤਾਰ ਸਿੰਘ ਮੈਨੂੰਆਣਾ ਅਤੇ ਗੋਰਾ ਸਰਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸ ਪਾਰਟੀ ਦੇ ਵਰਕਰ ਹਾਜ਼ਰ ਸਨ।