ਆਪ ਨੇ ਦੋ ਯੂਥ ਵਿੰਗ ਦੇ ਕੋਆਰਡੀਨੇਟਰ ਨਿਯੁਕਤ ਕੀਤੇ
ਆਪ ਨੇ ਦੋ ਹਰਪ੍ਰੀਤ ਯੂਥ ਵਿੰਗ ਦੇ ਕੋਆਰਡੀਨੇਟਰ ਨਿਯੁਕਤ ਕੀਤੇ
Publish Date: Sun, 04 Jan 2026 03:44 PM (IST)
Updated Date: Mon, 05 Jan 2026 04:03 AM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ
ਆਗਾਮੀ ਵਿਧਾਨ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਆਮ ਆਦਮੀ ਪਾਰਟੀ ਪਾਰਟੀ ਵੱਲੋਂ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਅੰਦਰ ਮਿਹਨਤੀ ਅਤੇ ਯੋਗ ਆਗੂਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਆਮ ਆਦਮੀ ਪਾਰਟੀ ਦੀ ਹਾਈਕਮਾਂਡ ਵੱਲੋਂ ਨੌਜਵਾਨ ਸਰਪੰਚ ਹਰਪ੍ਰੀਤ ਸਿੰਘ ਭੋਡੀਪੁਰਾ ਅਤੇ ਸਰਪੰਚ ਹਰਪ੍ਰੀਤ ਸਿੰਘ ਨਵਾਂ ਕੇਸਰ ਸਿੰਘ ਵਾਲਾ ਨੂੰ ਯੂਥ ਵਿੰਗ ਦਾ ਬਲਾਕ ਕੁਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਨੌਜਵਾਨ ਦੀ ਨਿਯੁਕਤੀ ਨੂੰ ਲੈ ਕੇ ਇਲਾਕੇ ਦੇ ਆਪ ਸਮਰਥਕਾਂ 'ਚ ਖੁਸੀ ਦੀ ਲਹਿਰ ਪਾਈ ਜਾ ਰਹੀ ਹੈ। ਯੂਥ ਵਿੰਗ ਦੇ ਨਵ ਨਿਯੁਕਤ ਬਲਾਕ ਕੁਆਰਡੀਨੇਟਰ ਸਰਪੰਚ ਹਰਪ੍ਰੀਤ ਸਿੰਘ ਸਿੱਧੂ ਅਤੇ ਸਰਪੰਚ ਹਰਪ੍ਰੀਤ ਸਿੰਘ ਨਵਾਂ ਕੇਸਰ ਸਿੰਘ ਵਾਲਾ ਨੇ ਗੱਲਬਾਤ ਕਰਦੇ ਹੋਏ ਆਪ ਹਾਈਕਮਾਂਡ, ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜੋ ਵੀ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਤਨਦੇਹੀ ਅਤੇ ਮਿਹਨਤ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਉਹ ਇਲਾਕੇ ਅੰਦਰ ਆਪ ਦੀ ਮਜ਼ਬੂਤੀ ਲਈ ਅਣਥੱਕ ਮਿਹਨਤ ਕਰਨਗੇ। ਉਨ੍ਹਾਂ ਕਿਹਾ ਕਿ ਇਲਾਕੇ ਅੰਦਰ ਵੱਡੀ ਪੱਧਰ ’ਤੇ ਨੌਜਵਾਨਾਂ ਨੂੰ ਆਪ ਦੀ ਵਿਚਾਰਧਾਰਾ ਨਾਲ ਜੋੜਨ ਦੀ ਜਲਦੀ ਪ੍ਰਕਿਰਿਆ ਅਰੰਭ ਕੀਤੀ ਜਾਵੇਗੀ।