ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ
ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Publish Date: Sun, 04 Jan 2026 03:56 PM (IST)
Updated Date: Mon, 05 Jan 2026 04:03 AM (IST)
ਜਥਿਆਂ ਨੇ ਕੀਰਤਨ ਕਰ ਕੇ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ
-ਪੰਜ ਪਿਆਰਿਆਂ ਨੇ ਨਗਰ ਕੀਰਤਨ ਦੀ ਕੀਤੀ ਅਗਵਾਈ
ਫੋਟੋ: 11
ਕੈਪਸ਼ਨ: ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ। ਪੰਜਾਬੀ ਜਾਗਰਣ
ਦਵਿੰਦਰ ਸਿੰਘ ਮਾਨ, ਪੰਜਾਬੀ ਜਾਗਰਣ
ਕੋਟਫੱਤਾ : ਦਸਵੇਂ ਪਾਤਸ਼ਾਹ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਵਿੱਤਰ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਫੂਸ ਮੰਡੀ ਦੇ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਹੇਠ ਪਵਿੱਤਰ ਪਾਲਕੀ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਨਗਰ ਕੀਰਤਨ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਵੱਲੋਂ ਅਰਦਾਸ ਉਪਰੰਤ ਰਵਾਨਾ ਹੋਇਆ। ਇਹ ਨਗਰ ਕੀਰਤਨ ਪਿੰਡ ਦੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸ਼ਾਮ ਸਮੇਂ ਮੁੜ ਗੁਰਦੁਆਰਾ ਸਾਹਿਬ ਵਿਖੇ ਸ਼ਾਂਤੀਪੂਰਨ ਢੰਗ ਨਾਲ ਸੰਪੂਰਨ ਹੋਇਆ। ਨਗਰ ਕੀਰਤਨ ਦੌਰਾਨ ਸੰਗਤਾਂ ਲਈ ਚਾਹ, ਸਮੋਸੇ, ਦੁੱਧ, ਬਰੈਂਡ ਅਤੇ ਪਕੌੜਿਆਂ ਦੇ ਲੰਗਰ ਵੱਖ-ਵੱਖ ਥਾਵਾਂ ’ਤੇ ਲਗਾਏ ਗਏ। ਰਾਗੀ ਸਿੰਘਾਂ ਵੱਲੋਂ ਕੀਰਤਨ ਕਰਕੇ ਸੰਗਤ ਨੂੰ ਗੁਰੂ ਸਾਹਿਬਾਨ ਦੇ ਇਤਿਹਾਸ ਨਾਲ ਜੋੜਿਆ ਗਿਆ। ਇਸ ਮੌਕੇ ’ਤੇ ਪਿੰਡ ਦੀ ਪੰਚਾਇਤ ਤੇ ਵੱਖ ਵੱਖ ਰਾਜਸੀ ਪਾਰਟੀਆਂ ਦੇ ਆਗੂਆਂ ਨੇ ਵੀ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਪਿੰਡ ਵਾਸੀਆਂ ਵੱਲੋਂ ਪਾਲਕੀ ਸਾਹਿਬ ਜੀ ਦੇ ਪਿੱਛੇ ਪੈਦਲ ਚੱਲ ਕੇ ਭਾਰੀ ਗਿਣਤੀ ਵਿਚ ਹਾਜ਼ਰੀ ਭਰੀ ਗਈ, ਜਦਕਿ ਨੌਜਵਾਨਾਂ ਅਤੇ ਬੱਚਿਆਂ ਨੇ ਸੇਵਾਵਾਂ ਨਿਭਾਅ ਕੇ ਸਿੱਖੀ ਸੰਸਕਾਰਾਂ ਨਾਲ ਆਪਣੀ ਸੇਵਾ ਨਿਭਾਈ। ਜਦੋਂ ਇਹ ਨਗਰ ਕੀਰਤਨ ਭਾਗੂ ਰੋਡ ਤੇ ਪਹੁੰਚਿਆ ਤਾਂ ਢਾਣੀ ਏਕਤਾ ਗਰੁੱਪ ਵੱਲੋਂ ਸੰਗਤਾਂ ਦੀ ਚਾਹ ’ਤੇ ਪਕੌੜਿਆਂ ਨਾਲ ਸੇਵਾ ਕੀਤੀ।