ਕਾਰ ਚਾਲਕ ਨੇ ਬਾਈਕ ਸਵਾਰ ਨੂੰ ਮਾਰੀ ਟੱਕਰ, ਮਾਮਲਾ ਦਰਜ
ਕਾਰ ਚਾਲਕ ਨੇ ਮੋਟਰਸਾਈਕਲ ਸਵਾਰ ਨੂੰ ਮਾਰੀ ਟੱਕਰ, ਮਾਮਲਾ ਦਰਜ
Publish Date: Mon, 05 Jan 2026 04:22 PM (IST)
Updated Date: Tue, 06 Jan 2026 04:00 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਪਿੰਡ ਰਾਮਾਂ ਮੰਡੀ ਨੇੜੇ ਇਕ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਹਰਮੰਦਰ ਸਿੰਘ ਅਤੇ ਉਸਦਾ ਪੁੱਤਰ ਗੰਭੀਰ ਜ਼ਖ਼ਮੀ ਹੋ ਗਿਆ। ਥਾਣਾ ਰਾਮਾਂ ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਰਾਜਪਾਲ ਕੌਰ ਵਾਸੀ ਰਾਮਾਂ ਮੰਡੀ ਨੇ ਦੱਸਿਆ ਕਿ ਉਸ ਦਾ ਪਤੀ ਹਰਮੰਦਰ ਸਿੰਘ ਆਪਣੇ ਬੱਚੇ ਦੇ ਨਾਲ ਮੋਟਰਸਾਈਕਲ ਤੇ ਪਿੰਡ ਰਾਮਾ ਵੱਲ ਆ ਰਿਹਾ ਸੀ। ਇਸ ਦੌਰਾਨ ਕਾਰ ਚਾਲਕ ਮਨਪ੍ਰੀਤ ਸਿੰਘ ਵਾਸੀ ਪਿੰਡ ਜੋਗੇਵਾਲਾ ਨੇ ਤੇਜ਼ ਰਫ਼ਤਾਰ ਕਾਰ ਨਾਲ ਉਸ ਦੇ ਪਤੀ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਸਦਾ ਪਤੀ ਤੇ ਪੁੱਤਰ ਦੋਵੇ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਆਲੇ-ਦੁਆਲੇ ਦੇ ਲੋਕਾਂ ਨੇ ਹਸਪਤਾਲ ਵਿਚ ਦਾਖ਼ਲ ਕਰਵਾਇਆ। ਪੁਲਿਸ ਨੇ ਪੀੜਤਾ ਦੇ ਬਿਆਨਾਂ ’ਤੇ ਮਾਮਲਾ ਦਰਜ ਕਰ ਲਿਆ ਹੈ, ਪ੍ਰੰਤੂ ਅਜੇ ਤਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ।