ਕੁੱਟਮਾਰ ਦੇ ਦੋਸ਼ ’ਚ 5 ਵਿਅਕਤੀਆਂ ਖ਼ਿਲਾਫ਼ ਕੇਸ ਦਰਜ
ਕੁੱਟਮਾਰ ਦੇ ਦੋਸ਼ ਵਿਚ 5 ਵਿਅਕਤੀ ਖ਼ਿਲਾਫ਼ ਕੇਸ ਦਰਜ
Publish Date: Mon, 05 Jan 2026 04:23 PM (IST)
Updated Date: Tue, 06 Jan 2026 04:00 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਸਦਰ ਰਾਮਪੁਰਾ ਪੁਲਿਸ ਨੇ ਕੁੱਟਮਾਰ ਦੇ ਦੋਸ਼ ਵਿਚ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ’ਚ ਸੰਦੀਪ ਸਿੰਘ ਵਾਸੀ ਪਿੰਡ ਕਰਾੜਵਾਲਾ ਨੇ ਦੱਸਿਆ ਕਿ 4 ਜਨਵਰੀ ਨੂੰ ਪਿੰਡ ਕਰਾੜਵਾਲਾ ਨੇੜੇ ਮੁਲਜ਼ਮ ਅਮਨਦੀਪ ਸਿੰਘ, ਮਹਿਕਦੀਪ ਸਿੰਘ, ਰਾਣੂ ਸਿੰਘ ਵਾਸੀਆਨ ਕਰਾੜਵਾਲਾ ਨੇ ਆਪਣੇ 2 ਅਣਪਛਾਤੇ ਸਾਥੀਆਂ ਨਾਲ ਮਿਲ ਕੇ ਪੁਰਾਣੀ ਰੰਜਿਸ਼ ਤਹਿਤ ਕ੍ਰਿਪਾਨ, ਗੰਡਾਸੇ ਤੇ ਲੋਹੇ ਦੀ ਰਾਡ ਨਾਲ ਉਸ ਦੀ ਕੁੱਟਮਾਰ ਕੀਤੀ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਪੁਲਿਸ ਨੇ ਮੁਦੱਈ ਦੇ ਬਿਆਨਾਂ ’ਤੇ ਮੁਲਜ਼ਮ ਅਮਨਦੀਪ ਸਿੰਘ ਤੇ ਮਹਿਕਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦੋਕਿ ਬਾਕੀ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।