ਚੋਰੀ ਦੇ ਦੋ ਵੱਖ-ਵੱਖ ਮਾਮਲਿਆਂ ’ਚ ਅਣਪਛਾਤੇ ਖ਼ਿਲਾਫ਼ ਕੇਸ ਦਰਜ
ਚੋਰੀ ਦੇ ਦੋ ਵੱਖ ਵੱਖ ਮਾਮਲਿਆਂ ਵਿਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ
Publish Date: Mon, 05 Jan 2026 04:25 PM (IST)
Updated Date: Tue, 06 Jan 2026 04:00 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਘਰ ’ਚੋਂ ਲੱਖਾਂ ਦੀ ਨਕਦੀ ਅਤੇ ਗਹਿਣੇ ਤੇ ਗੋਦਾਮ ’ਚ ਚੌਲਾਂ ਦੇ ਗੱਟੇ ਚੋਰੀ ਕਰਨ ਦੇ ਦੋਸ਼ ਵਿਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਕੈਨਾਲ ਕਲੋਨੀ ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਲਲਿਤ ਕੁਮਾਰ ਵਾਸੀ ਪਰਸਰਾਮ ਨਗਰ ਬਠਿੰਡਾ ਨੇ ਦੱਸਿਆ ਕਿ 1 ਜਨਵਰੀ 2026 ਦੀ ਰਾਤ ਨੂੰ ਅਣਪਛਾਤੇ ਵਿਅਕਤੀ ਉਸਦੇ ਘਰ ’ਚੋਂ 1 ਲੱਖ 70 ਹਜ਼ਾਰ ਰੁਪਏ ਨਕਦ ਅਤੇ ਸਾਢੇ 3 ਤੋਲੇ ਸੋਨੇ ਦੇ ਗਹਿਣੇ ਚੋਰੀ ਕਰਕੇ ਲੈ ਗਏ। ਚੋਰੀ ਹੋਏ ਸਾਮਾਨ ਦੀ ਕੁੱਲ ਕੀਮਤ ਲਗਭਗ 3 ਲੱਖ 40 ਹਜ਼ਾਰ ਰੁਪਏ ਹੈ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਥਾਣਾ ਤਲਵੰਡੀ ਸਾਬੋ ਦੀ ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਸਤਪਾਲ ਵਾਸੀ ਰਾਮਾਂ ਮੰਡੀ ਨੇ ਦੱਸਿਆ ਕਿ ਪਿੰਡ ਭਾਗੀਵਾਂਦਰ ਦੇ ਗੋਦਾਮ ਵਿਚ 26 ਤੇ 27 ਦੀ ਦਰਮਿਆਨੀ ਰਾਤ ਨੂੰ ਅਣਪਛਾਤਿਆਂ ਨੇ ਚੌਲਾਂ ਦੇ 275 ਗੱਟੇ ਚੋਰੀ ਕਰ ਲਏ। ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।