ਪੰਜਾਬ ਕੇਂਦਰੀ ਯੂਨੀਵਰਸਿਟੀ ’ਚ ਕੋਰਸਾਂ ਲਈ ਦਾਖ਼ਲੇ ਸ਼ੁਰੂ
ਪੰਜਾਬ ਕੇਂਦਰੀ ਯੂਨੀਵਰਸਿਟੀ ਵਿਚ ਸੀਯੂਈਟੀ
Publish Date: Mon, 05 Jan 2026 04:33 PM (IST)
Updated Date: Tue, 06 Jan 2026 04:00 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਭਾਰਤ ਦੀ ਉੱਚ ਦਰਜੇ ਦੀਆਂ ਕੇਂਦਰੀ ਯੂਨੀਵਰਸਿਟੀਆਂ ’ਚ ਸ਼ਾਮਲ ਪੰਜਾਬ ਕੇਂਦਰੀ ’ਵਰਸਿਟੀ ਬਠਿੰਡਾ ਵੱਲੋਂ ਅਕਾਦਮਿਕ ਸੈਸ਼ਨ 2026–27 ਲਈ 50 ਪੋਸਟ ਗ੍ਰੈਜੂਏਟ ਡਿਗਰੀ ਪ੍ਰੋਗਰਾਮਾਂ ਵਿਚ ਦਾਖ਼ਲੇ ਲਈ ਸਾਂਝੀ ਯੂਨੀਵਰਸਿਟੀ ਦਾਖ਼ਲਾ ਪ੍ਰੀਖਿਆ ਸੀਯੂਈਟੀ (ਪੀਜੀ)–2026 ਦੇ ਮਾਧਿਅਮ ਰਾਹੀਂ ਅਰਜ਼ੀਆਂ ਮੰਗੀਆਂ ਹਨ। ਯੂਨੀਵਰਸਿਟੀ ਨੂੰ ਨੈਕ ਵੱਲੋਂ ‘ਏ ਪਲੱਸ’ ਗ੍ਰੇਡ ਨਾਲ ਪ੍ਰਮਾਣਿਤ ਕੀਤਾ ਗਿਆ ਹੈ। ਇਸਦੇ ਨਾਲ ਹੀ ਪੰਜਾਬ ਕੇਂਦਰੀ ਯੂਨੀਵਰਸਿਟੀ ਨੇ ਐੱਨਆਈਆਰਐੱਫ ਇੰਡੀਆ ਰੈਂਕਿੰਗ 2025 ’ਚ ਯੂਨੀਵਰਸਿਟੀ ਸ਼੍ਰੇਣੀ ਅਧੀਨ 77ਵਾਂ ਸਥਾਨ ਤੇ ਟਾਈਮਜ਼ ਹਾਇਰ ਐਜੂਕੇਸ਼ਨ ਵਰਲਡ ਯੂਨੀਵਰਸਿਟੀ ਰੈਂਕਿੰਗ 2026 ਵਿਚ 601–800 ਦੇ ਗਲੋਬਲ ਰੈਂਕ ਬੈਂਡ ਵਿਚ ਆਪਣੀ ਥਾਂ ਬਣਾਈ ਹੈ। ਸੀਯੂਈਟੀ (ਪੀਜੀ)–2026 ਲਈ ਆਨਲਾਈਨ ਅਰਜ਼ੀਆਂ ਜਮ੍ਹਾਂ ਕਰਨ ਦੀ ਆਖਰੀ 14 ਜਨਵਰੀ 2026 ਨਿਰਧਾਰਤ ਕੀਤੀ ਗਈ ਹੈ। ਦਾਖ਼ਲੇ ਦੇ ਇੱਛੁਕ ਵਿਦਿਆਰਥੀ ਰਾਸ਼ਟਰੀ ਪ੍ਰੀਖਿਆ ਏਜੰਸੀ (ਐੱਨਟੀਏ) ਦੀ ਅਧਿਕਾਰਿਕ ਵੈੱਬਸਾਈਟ ਰਾਹੀਂ ਅਰਜ਼ੀ ਦੇ ਸਕਦੇ ਹਨ। ਐੱਨਟੀਏ ਅਨੁਸਾਰ ਸੀਯੂਈਟੀ (ਪੀਜੀ)–2026 ਦੀ ਪ੍ਰੀਖਿਆ ਮਾਰਚ 2026 ਵਿਚ ਕਰਵਾਈ ਜਾਵੇਗੀ।