ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ ਪਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਾਏ ਸ੍ਰੀ ਆਖੰਡ ਪਾਠ ਸਾਹਿਬ ਭੋਗ
Publish Date: Mon, 05 Jan 2026 04:51 PM (IST)
Updated Date: Tue, 06 Jan 2026 04:02 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ. ਬਠਿੰਡਾ : ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੁਰਬ ਦੀ ਖ਼ੁਸੀ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦਿਆਂ ਨਵੇਂ ਸਾਲ 2026 ਦੀ ਸ਼ੁਰੂਆਤ ਦੇ ਮੱਦੇਨਜ਼ਰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
ਇਸ ਦੌਰਾਨ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਰਿੰਦਰ ਸਿੰਘ ਧਾਲੀਵਾਲ, ਐੱਸਡੀਐੱਮ ਬਠਿੰਡਾ ਬਲਕਰਨ ਸਿੰਘ ਮਾਹਲ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਗੁਰੂ ਸਾਹਿਬ ਜੀ ਦੀ ਹਜ਼ੂਰੀ ਵਿਚ ਨਤਮਸਤਕ ਹੋਏ। ਇਸ ਮੌਕੇ ਰਾਗੀ ਜੱਥਾ ਭਾਈ ਸੁਖਵਿੰਦਰ ਸਿੰਘ ਸਿੰਘਪੁਰੇ ਵਾਲੇ ਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਰਸਭਿੰਨਾ ਕੀਰਤਨ ਕਰਕੇ ਪਹੁੰਚੀ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਪਹੁੰਚੀਆਂ ਸ਼ਖਸ਼ੀਅਤਾਂ ਨੂੰ ਸਿਰੋਪਾੳ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ ਗਿਆ। ਇਸ ਮੌਕੇ ਰਾਜਵੀਰ ਸਿੰਘ ਮਾਨ, ਗੁਰਸੇਵਕ ਸਿੰਘ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਆਦਿ ਹਾਜ਼ਰ ਸਨ।