ਟੈਂਕਰ ਹੇਠਾਂ ਆਉਣ ਕਾਰਨ ਨੌਜਵਾਨ ਜ਼ਖ਼ਮੀ
ਪਾਣੀ ਵਾਲੇ ਟੈਂਕਰ ਹੇਠਾਂ ਆਉਣ ਕਾਰਨ ਨੌਜਵਾਨ ਜ਼ਖ਼ਮੀ
Publish Date: Mon, 05 Jan 2026 04:59 PM (IST)
Updated Date: Tue, 06 Jan 2026 04:03 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਥਾਨਕ ਅਮਰਪੁਰਾ ਬਸਤੀ ਗਲੀ ਨੰਬਰ 3 ਵਿਚ ਇਕ ਪਾਣੀ ਵਾਲੇ ਟੈਂਕਰ ਹੇਠਾਂ ਆ ਕੇ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਸੂਚਨਾ ਮਿਲਣ ’ਤੇ ਸਹਾਰਾ ਟੀਮ ਦੇ ਮੈਂਬਰ ਸੰਦੀਪ ਗਿੱਲ ਮੌਕੇ ’ਤੇ ਪਹੁੰਚੇ ਅਤੇ ਜ਼ਖ਼ਮੀ ਨੂੰ ਤੁਰੰਤ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ’ਚ ਦਾਖ਼ਲ ਕਰਵਾਇਆ। ਡਾਕਟਰਾਂ ਨੇ ਜ਼ਖ਼ਮੀ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਏਮਜ਼ ਹਸਪਤਾਲ ਰੈਫਰ ਕਰ ਦਿੱਤਾ। ਜ਼ਖ਼ਮੀ ਦੀ ਪਛਾਣ ਦਰਸ਼ਨ ਸਿੰਘ ਵਾਸੀ ਅਮਰਪੁਰਾ ਬਸਤੀ ਗਲੀ ਨੰਬਰ 3 ਵਜੋਂ ਹੋਈ ਹੈ।