ਹਵਾਈ ਅੱਡੇ ਦੇ ਮੁਲਾਜ਼ਮ ਸਣੇ ਚਾਰ ’ਤੇ ਪਰਚਾ
ਕੁੱਟਮਾਰ ਦੇ ਦੋਸ਼ ਹੇਠ ਹਵਾਈ ਅੱਡੇ ਦੇ ਮੁਲਾਜ਼ਮ ਸਮੇਤ ਚਾਰ ’ਤੇ ਪਰਚਾ
Publish Date: Tue, 06 Jan 2026 05:03 PM (IST)
Updated Date: Wed, 07 Jan 2026 04:00 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹੇ ਅੰਦਰ ਕੁੱਟਮਾਰ ਦੇ ਵੱਖ-ਵੱਖ ਮਾਮਲਿਆਂ ਵਿੱਚ ਪੁਲਿਸ ਨੇ ਹਵਾਈ ਅੱਡੇ ਦੇ ਇਕ ਮੁਲਾਜ਼ਮ ਸਮੇਤ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਹਾਲਾਂਕਿ ਅਜੇ ਤਕ ਕਿਸੇ ਦੀ ਵੀ ਗ੍ਰਿਫਤਾਰੀ ਨਹੀਂ ਹੋ ਸਕੀ। ਜਾਣਕਾਰੀ ਅਨੁਸਾਰ ਥਾਣਾ ਨਹੀਆਂਵਾਲਾ ਦੀ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਜਸਪਾਲ ਸਿੰਘ ਵਾਸੀ ਕਿਲੀ ਨਿਹਾਲ ਸਿੰਘ ਵਾਲਾ ਨੇ ਦੱਸਿਆ ਕਿ 23 ਦਸੰਬਰ ਨੂੰ ਏਅਰ ਫੋਰਸ ਸਟੇਸ਼ਨ ਭੀਸੀਆਣਾ ਵਿੱਚ ਤਾਇਨਾਤ ਸਾਰਜੈਂਟ ਭਗਤ ਯਾਦਵ ਨੇ ਉਸਦੀ ਕੁੱਟਮਾਰ ਕੀਤੀ, ਜਿਸ ਕਾਰਨ ਉਹ ਗੰਭੀਰ ਤੌਰ ’ਤੇ ਜ਼ਖਮੀ ਹੋ ਗਿਆ। ਥਾਣਾ ਨੇਹੀਆਂਵਾਲਾ ਦੇ ਸਹਾਇਕ ਥਾਣੇਦਾਰ ਗਮਦੂਰ ਸਿੰਘ ਨੇ ਦੱਸਿਆ ਕਿ ਪੀੜਤ ਦੇ ਬਿਆਨਾਂ ਦੇ ਆਧਾਰ ’ਤੇ ਸਾਰਜੈਂਟ ਭਗਤ ਯਾਦਵ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ, ਪਰ ਅਜੇ ਤਕ ਉਸ ਦੀ ਗ੍ਰਿਫਤਾਰੀ ਨਹੀਂ ਹੋਈ। ਇਸੇ ਤਰ੍ਹਾਂ ਥਾਣਾ ਰਾਮਾ ਮੰਡੀ ਦੀ ਪੁਲਿਸ ਕੋਲ ਦਰਜ ਕਰਵਾਏ ਬਿਆ, (ਜਾਸੰ.)ਨਾਂ ਵਿੱਚ ਮਨਜੀਤ ਸਿੰਘ ਵਾਸੀ ਪਿੰਡ ਫੁੱਲੋਖਾਰੀ ਨੇ ਦੱਸਿਆ ਕਿ ਹਰਬੰਸ ਸਿੰਘ, ਬਰਿੰਦਰ ਸਿੰਘ ਅਤੇ ਨੀਰਜ, ਵਾਸੀ ਰਾਮਾ ਮੰਡੀ ਨੇ ਉਸਦੀ ਕੁੱਟਮਾਰ ਕੀਤੀ, ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਥਾਣਾ ਰਾਮਾ ਮੰਡੀ ਦੇ ਸਹਾਇਕ ਥਾਣੇਦਾਰ ਰਣਧੀਰ ਸਿੰਘ ਨੇ ਦੱਸਿਆ ਕਿ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ, ਪਰ ਅਜੇ ਤਕ ਉਨ੍ਹਾਂ ਦੀ ਗ੍ਰਿਫਤਾਰੀ ਨਹੀਂ ਹੋ ਸਕੀ।