ਸੜਕ ਹਾਦਸੇ ’ਚ ਇਕ ਦੀ ਮੌਤ, ਦੋ ਜ਼ਖ਼ਮੀ
ਸੜਕ ਹਾਦਸੇ ਵਿਚ ਇਕ ਦੀ ਮੌਤ, ਦੋ ਜ਼ਖ਼ਮੀ
Publish Date: Tue, 06 Jan 2026 05:13 PM (IST)
Updated Date: Wed, 07 Jan 2026 04:00 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਇੱਥੋਂ ਦੇ ਬਾਦਲ ਰੋਡ ’ਤੇ ਸੋਮਵਾਰ ਰਾਤ ਜੈ ਸਿੰਘ ਵਾਲਾ ਨੇੜੇ ਸੰਘਣੀ ਧੁੰਦ ਕਾਰਨ ਇਕ ਇਨੋਵਾ ਤੇ ਜੀਪ ਦੀ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਅਤੇ ਦੋ ਵਿਅਕਤੀ ਜ਼ਖਮੀ ਹੋ ਗਏ। ਸੂਚਨਾ ਮਿਲਣ ’ਤੇ ਸਹਾਰਾ ਟੀਮ ਦੇ ਮੈਂਬਰ ਮੌਕੇ ’ਤੇ ਪਹੁੰਚੇ ਅਤੇ ਜ਼ਖ਼ਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ। ਜਿਥੇ ਜੀਪ ਚਾਲਕ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਅਤੇ ਦੋ ਜ਼ਖ਼ਮੀਆਂ ਨੂੰ ਹੋਰ ਹਸਪਤਾਲ ਵਿਚ ਰੈਫਰ ਕੀਤਾ ਗਿਆ। ਮ੍ਰਿਤਕ ਦੀ ਪਛਾਣ ਕੁਲਦੀਪ ਸਿੰਘ ਵਾਸੀ ਘਘਰ ਅਤੇ ਜ਼ਖ਼ਮੀਆਂ ਦੀ ਪਛਾਣ ਰਿੰਕੂ ਵਾਸੀ ਘਘਰ ਤੇ ਗੁਰਜੰਟ ਸਿੰਘ ਵਾਸੀ ਨੰਦਗੜ ਵਜੋਂ ਹੋਈ ਹੈ।