ਸਿਵਲ ਸਰਜਨ ਵੱਲੋਂ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ (ਫੀਮੇਲ) ਨਾਲ ਵਿਚਾਰਾਂ
ਸਿਵਲ ਸਰਜਨ ਵੱਲੋਂ ਮਲਟੀਪਰਪਜ਼ ਹੈਲਥ ਸੁਪਰਵਾਇਜਰ (ਫੀਮੇਲ) ਨਾਲ ਕੀਤੀ ਮੀਟਿੰਗ
Publish Date: Tue, 06 Jan 2026 05:14 PM (IST)
Updated Date: Wed, 07 Jan 2026 04:00 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ
ਜ਼ਿਲ੍ਹੇ ’ਚ ਲਿੰਗ ਅਨੁਪਾਤ ਨੂੰ ਸੁਧਾਰਨ ਤੇ ਕੁੜੀਆਂ ਦੇ ਜਨਮ ਨੂੰ ਸੁਰੱਖਿਅਤ ਤੇ ਪ੍ਰੋਤਸਾਹਿਤ ਕਰਨ ਦੇ ਮਕਸਦ ਨਾਲ ਸਿਵਲ ਸਰਜਨ ਦੀ ਅਗਵਾਈ ਹੇਠ ਮਲਟੀਪਰਪਜ਼ ਹੈਲਥ ਸੁਪਰਵਾਇਜਰ(ਫੀਮੇਲ)ਦੀ ਇਕ ਮਹੱਤਵਪੂਰਣ ਮੀਟਿੰਗ ਕਰਵਾਈ ਗਈ। ਮੀਟਿੰਗ ਵਿਚ ਸਿਹਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਅਤੇ ਕਾਨੂੰਨੀ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ। ਸਿਵਲ ਸਰਜਨ ਡਾ. ਤਪਿੰਦਰਜੋਤ ਨੇ ਮਲਟੀਪਰਪਜ਼ ਹੈਲਥ ਸੁਪਰਵਾਇਜਰ(ਫੀਮੇਲ) ਨੂੰ ਨਿਰਦੇਸ਼ ਦਿੱਤੇ ਕਿ ਉਹ ਗਰਭਵਤੀ ਮਹਿਲਾਵਾਂ ਦੀ ਨਿਯਮਿਤ ਫਾਲੋਅਪ ਕਰਨ, ਸੰਸਥਾਗਤ ਡਿਲਿਵਰੀ ਨੂੰ ਪ੍ਰੋਤਸਾਹਿਤ ਕਰਨ ਅਤੇ ਹਰ ਜਨਮ ਦੀ ਸਹੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ। ਮੀਟਿੰਗ ਦੌਰਾਨ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਸੁਖਜਿੰਦਰ ਸਿੰਘ ਗਿੱਲ ਦੁਆਰਾ ਪੀਸੀਪੀਐਨਡੀਟੀ ਐਕਟ ਤਹਿਤ ਹੋ ਰਹੀਆਂ ਕਾਰਵਾਈਆਂ ਬਾਰੇ ਵੀ ਚਰਚਾ ਕੀਤੀ ਗਈ। ਇਸਦੇ ਨਾਲ ਹੀ “ਬੇਟੀ ਬਚਾਓ, ਬੇਟੀ ਪੜ੍ਹਾਓ” ਮੁਹਿੰਮ ਅਧੀਨ ਕੀਤੀਆਂ ਜਾ ਰਹੀਆਂ ਜਾਗਰੂਕਤਾ ਗਤੀਵਿਧੀਆਂ ਨੂੰ ਪਿੰਡ ਅਤੇ ਸ਼ਹਿਰੀ ਖੇਤਰਾਂ ਵਿਚ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੀ ਹਦਾਇਤ ਦਿੱਤੀ।