ਏਮਜ਼ ਵੱਲੋਂ ਦਿਵਿਆਂਗਾਂ ਦੇ ਹੱਕਾਂ ਬਾਰੇ ਸੰਵੇਦਨਸ਼ੀਲਤਾ ਪ੍ਰੋਗਰਾਮ ਕਰਵਾਇਆ
ਏਮਜ਼ ਵੱਲੋਂ ਦਿਵਿਆਂਗ ਵਿਅਕਤੀਆਂ ਦੇ ਅਧਿਕਾਰਾਂ ਬਾਰੇ ਸੰਵੇਦਨਸ਼ੀਲਤਾ ਪ੍ਰੋਗਰਾਮ ਕਰਵਾਇਆ
Publish Date: Tue, 06 Jan 2026 06:12 PM (IST)
Updated Date: Wed, 07 Jan 2026 04:05 AM (IST)

ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਕਾਰਜਕਾਰੀ ਨਿਰਦੇਸ਼ਕ ਪ੍ਰੋ. (ਡਾ.) ਰਤਨ ਗੁਪਤਾ ਦੀ ਰਹਿਨੁਮਾਈ ਹੇਠ ਅਖਿਲ ਭਾਰਤੀ ਆਯੁਰਵਿਗਿਆਨ ਸੰਸਥਾਨ (ਏਮਜ਼), ਬਠਿੰਡਾ ਵੱਲੋਂ ਸਿਹਤ ਸੇਵਾ ਪੇਸ਼ੇਵਰਾਂ ਲਈ ਦਿਵਿਆਂਗ ਵਿਅਕਤੀਆਂ ਦੇ ਅਧਿਕਾਰ ਅਧਿਨਿਯਮ (ਆਰਪੀਡਬਲਿਯੂਡੀ ਐਕਟ), 2016” ਸਬੰਧੀ ਇਕ ਸੰਵੇਦਨਸ਼ੀਲਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਮਕਸਦ ਸਿਹਤ ਖੇਤਰ ਨਾਲ ਜੁੜੇ ਪੇਸ਼ੇਵਰਾਂ ਨੂੰ ਦਿਵਿਆਂਗ ਵਿਅਕਤੀਆਂ ਦੇ ਅਧਿਕਾਰਾਂ ਪ੍ਰਤੀ ਹੋਰ ਜਾਗਰੂਕ ਅਤੇ ਸੰਵੇਦਨਸ਼ੀਲ ਬਣਾਉਣਾ ਸੀ। ਪ੍ਰੋਗਰਾਮ ਦਾ ਮੁੱਖ ਉਦੇਸ਼ ਆਰਪੀਡਬਲਿਯੂਡੀ ਐਕਟ 2016 ਬਾਰੇ ਫੈਕਲਟੀ ਮੈਂਬਰਾਂ, ਕਰਮਚਾਰੀਆਂ ਅਤੇ ਵਿਦਿਆਰਥੀਆਂ ਵਿਚ ਜਾਗਰੂਕਤਾ ਪੈਦਾ ਕਰਨਾ, ਅਪਾਹਜਤਾ ਦੀਆਂ ਵੱਖ-ਵੱਖ ਕਿਸਮਾਂ ਨੂੰ ਸਮਝਣਾ ਅਤੇ ਸਿਹਤ ਸੰਸਥਾਵਾਂ ਵਿਚ ਇਸ ਕਾਨੂੰਨ ਦੇ ਪ੍ਰਭਾਵਸ਼ਾਲੀ ਲਾਗੂ ਕਰਨ ਬਾਰੇ ਵਿਚਾਰ-ਵਟਾਂਦਰਾ ਕਰਨਾ ਸੀ। ਇਸ ਦੌਰਾਨ ਦਿਵਿਆਂਗ ਵਿਅਕਤੀਆਂ ਵੱਲੋਂ ਸਿਹਤ ਸੇਵਾਵਾਂ ਹਾਸਲ ਕਰਨ ਸਕੈਪਸ਼ਨ: ਸੰਵੇਦਨੀਸ਼ੀਲਤਾ ਪ੍ਰੋਗਰਾਮ ਦੌਰਾਨ ਮੌਜੂਦ ਪ੍ਰੋ. (ਡਾ.) ਰਤਨ ਗੁਪਤਾ ਤੇ ਹੋਰਮੇਂ ਦਰਪੇਸ਼ ਮੁਸ਼ਕਲਾਂ ’ਤੇ ਵੀ ਗੰਭੀਰ ਚਰਚਾ ਕੀਤੀ ਗਈ। ਉਦਘਾਟਨੀ ਸੈਸ਼ਨ ਦੌਰਾਨ ਕਾਰਜਕਾਰੀ ਨਿਰਦੇਸ਼ਕ ਪ੍ਰੋ. (ਡਾ.) ਰਤਨ ਗੁਪਤਾ ਨੇ ਅਜਿਹੇ ਪ੍ਰੋਗਰਾਮਾਂ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਦਿਵਿਆਂਗ ਵਿਅਕਤੀਆਂ ਦੇ ਅਧਿਕਾਰਾਂ ਬਾਰੇ ਜਾਗਰੂਕਤਾ ਫੈਲਾਉਣਾ ਸਮਾਵੇਸ਼ੀ ਅਤੇ ਮਨੁੱਖੀ ਸਿਹਤ ਪ੍ਰਣਾਲੀ ਦੀ ਬੁਨਿਆਦ ਹੈ। ਮੈਡੀਕਲ ਸੁਪਰਡੈਂਟ ਨੇ ਆਰਪੀਡਬਲਿਯੂਡੀ ਐਕਟ ਦੇ ਲਾਗੂ ਕਰਨ ਵਿਚ ਹਸਪਤਾਲ ਪ੍ਰਸ਼ਾਸਨ ਦੀ ਕੇਂਦਰੀ ਭੂਮਿਕਾ ’ਤੇ ਜ਼ੋਰ ਦਿੱਤਾ। ਪ੍ਰੋਗਰਾਮ ਦੇ ਅਗਲੇ ਸੈਸ਼ਨਾਂ ਵਿੱਚ ਵੱਖ-ਵੱਖ ਮੈਡੀਕਲ ਵਿਸ਼ੇਸ਼ਤਾਵਾਂ ਦੇ ਮਾਹਿਰਾਂ ਵੱਲੋਂ ਅਪਾਹਜਤਾ ਨਾਲ ਜੁੜੇ ਵਿਸ਼ਿਆਂ ’ਤੇ ਭਾਸ਼ਣ ਦਿੱਤੇ ਗਏ।