ਕੁੱਟਮਾਰ ਦੇ ਦੋਸ਼ ’ਚ ਸੱਤ ਜਣੇ ਨਾਮਜ਼ਦ
ਕੁੱਟਮਾਰ ਦੇ ਦੋਸ਼ ਵਿਚ 7 ਨਾਮਜ਼ਦ
Publish Date: Wed, 07 Jan 2026 04:22 PM (IST)
Updated Date: Thu, 08 Jan 2026 04:00 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਮੌੜ ਪੁਲਿਸ ਨੇ ਕੁੱਟਮਾਰ ਦੇ ਦੋਸ਼ ਵਿਚ 7 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ’ਚ ਪ੍ਰੀਤਮ ਸਿੰਘ ਵਾਸੀ ਘੁੰਮਣ ਕਲਾਂ ਨੇ ਦੱਸਿਆ ਕਿ ਮੁਲਜ਼ਮ ਅਵਤਾਰ ਸਿੰਘ, ਲਵਪ੍ਰੀਤ ਸਿੰਘ, ਸੇਵਕ ਸਿੰਘ, ਪਾਲੀ ਸਿੰਘ, ਜਗਤਾਰ ਸਿੰਘ, ਕੇਵਲ ਸਿੰਘ ਅਤੇ ਜੱਟਾ ਸਿੰਘ ਵਾਸੀਆਨ ਘੁੰਮਣ ਕਲਾਂ ਨੇ 5 ਜਨਵਰੀ ਨੂੰ ਪੁਰਾਣੀ ਰੰਜਿਸ਼ ਤਹਿਤ ਪਿੰਡ ਘੁਣ ਕਲਾਂ ਨੇੜੇ ਉਸ ਦੀ ਤੇ ਉਸ ਦੇ ਭਤੀਜੇ ਦੀ ਕੁੱਟਮਾਰ ਕੀਤੀ। ਪੁਲਿਸ ਨੇ ਮੁਦਈ ਦੇ ਬਿਆਨਾਂ ’ਤੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਦੋਸ਼ੀ ਸੇਵਕ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦੋਕਿ ਬਾਕੀ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।