ਵੱਖ-ਵੱਖ ਸੜਕ ਹਾਦਸਿਆਂ ’ਚ ਦੋ ਦੀ ਮੌਤ, ਦੋ ਗੰਭੀਰ ਜ਼ਖ਼ਮੀ
ਸੜਕ ਹਾਦਸਿਆਂ ਵਿਚ ਦੋ ਵਿਅਕਤੀ ਦੀ ਮੌਤ, ਦੋ ਗੰਭੀਰ ਜ਼ਖਮੀ
Publish Date: Wed, 07 Jan 2026 04:28 PM (IST)
Updated Date: Thu, 08 Jan 2026 04:00 AM (IST)

ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਸੜਕ ਹਾਦਸੇ ਵਿਚ ਦੋ ਵਿਅਕਤੀਆਂ ਦੀ ਮੌਤ ਤੇ 2 ਜਣੇ ਦੇ ਜ਼ਖ਼ਮੀ ਹੋਣ ਦੇ ਮਾਮਲੇ ਵਿਚ ਦੋਸ਼ੀ ਡਰਾਈਵਰਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਬਾਲਿਆਂਵਾਲੀ ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ’ਚ ਦਿਲਪ੍ਰੀਤ ਸਿੰਘ ਵਾਸੀ ਪਿੰਡ ਜੋਗਾ ਜ਼ਿਲ੍ਹਾ ਮਾਨਸਾ ਨੇ ਦੱਸਿਆ ਕਿ ਉਹ ਅਤੇ ਉਸਦੀ ਮਾਂ ਰਾਜਦੀਪ ਕੌਰ (46) ਪਿੰਡ ਮੰਡੀ ਕਲਾਂ ਦੇ ਨੇੜੇ ਮੋਟਰਸਾਈਕਲ 'ਤੇ ਜਾ ਰਹੇ ਸਨ। ਇਸ ਦੌਰਾਨ ਕਾਰ ਚਾਲਕ ਅਰਸ਼ਨੂਰ ਵਾਸੀ ਮੰਡੀ ਕਲਾਂ ਨੇ ਤੇਜ਼ ਰਫ਼ਤਾਰ ਕਾਰ ਨਾਲ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਰਾਜਦੀਪ ਕੌਰ ਦੀ ਮੌਤ ਹੋ ਗਈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ, ਪਰ ਦੋਸ਼ੀ ਡਰਾਈਵਰ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ। ਥਾਣਾ ਸੰਗਤ ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਗੁਰਜੰਟ ਸਿੰਘ ਵਾਸੀ ਪਿੰਡ ਨੰਦਗੜ੍ਹ ਨੇ ਦੱਸਿਆ ਕਿ ਉਹ ਅਤੇ ਉਸਦੇ ਸਾਥੀ ਗੁਰਮੇਲ ਸਿੰਘ ਅਤੇ ਕੁਲਦੀਪ ਸਿੰਘ ਪਿੰਡ ਜੈ ਸਿੰਘ ਵਾਲਾ ਨੇੜੇ ਇਕ ਜੀਪ ਵਿਚ ਜਾ ਰਹੇ ਸਨ। ਕਾਰ ਚਾਲਕ ਗੁਰਮੀਤ ਸਿੰਘ ਵਾਸੀ ਪਿੰਡ ਲੋਹਗੜ੍ਹ ਨੇ ਲਾਪ੍ਰਰਵਾਹੀ ਵਰਤਦੇ ਹੋਏ ਇਨੋਵਾ ਕਾਰ ਨਾਲ ਜੀਪ ਨੂੰ ਟੱਕਰ ਮਾਰ ਦਿੱਤੀ। ਹਾਦਸੇ ’ਚ ਕੁਲਦੀਪ ਸਿੰਘ (35) ਦੀ ਮੌਤ ਹੋ ਗਈ, ਜਦੋਂ ਕਿ ਗੁਰਮੇਲ ਸਿੰਘ ਅਤੇ ਗੁਰਜੰਟ ਸਿੰਘ ਗੰਭੀਰ ਜ਼ਖਮੀ ਹੋਏ। ਪੁਲਿਸ ਨੇ ਦੋਸ਼ੀ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ, ਪਰ ਅਜੇ ਤਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ।