ਨਸ਼ਾ ਤਸ਼ਕਰੀ ਦੇ ਦੋਸ਼ ’ਚ 9 ਜਣੇ ਕਾਬੂ
ਨਸ਼ਾ ਤਸ਼ਕਰੀ ਦੇ ਦੋਸ਼ ਵਿਚ 9 ਵਿਅਕਤੀ ਗ੍ਰਿਫ਼ਤਾਰ
Publish Date: Wed, 07 Jan 2026 04:35 PM (IST)
Updated Date: Thu, 08 Jan 2026 04:00 AM (IST)

ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਵੱਖ ਵੱਖ ਥਾਵਾਂ ਤੋਂ ਨਸ਼ਾ ਤਸ਼ਕਰੀ ਦੇ ਦੋਸ਼ ਵਿਚ 9 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜ੍ਹੇ ਗਏ ਮੁਲਜ਼ਮਾਂ ਕੋਲੋ 19 ਗ੍ਰਾਮ ਹੈਰੋਇਨ, 69 ਨਸ਼ੀਲੀਆਂ ਗੋਲੀਆਂ ਅਤੇ 7 ਕਿੱਲੋਂ ਭੁੱਕੀ ਬਰਾਮਦਾ ਕੀਤੀ ਹੈ। ਥਾਣਾ ਕੋਤਵਾਲੀ ਪੁਲਿਸ ਨੇ ਬੱਸ ਅੱਡਾ ਨੇੜੇ ਸਾਹਿਲ ਵਾਸੀ ਮਹਿਣਾ ਚੌਂਕ ਨੂੰ 4 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ ਪ੍ਰੰਤੂ ਬਾਅਦ ਵਿਚ ਉਕਤ ਮੁਲਜ਼ਮ ਨੂੰ ਜਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ। ਇਸੇ ਤਰ੍ਹਾਂ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਜਲੇਬੀ ਚੌਂਕ ਬਠਿੰਡਾ ਨੇੜੇ ਗਸ਼ਤ ਦੌਰਾਨ ਸ਼ੱਕ ਦੇ ਆਧਾਰ ’ਤੇ ਇਕ ਵਿਅਕਤੀ ਦੀ ਤਲਾਸ਼ੀ ਲਈ ਤਾਂ ਉਸ ਕੋਲੋ 7 ਕਿੱਲੋਂ 464 ਗ੍ਰਾਮ ਭੁੱਕੀ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮ ਨੂੰ ਮੌਕੇ ’ਤੇ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਦੀ ਪਛਾਣ ਸੁਖਮੰਦਰ ਸਿੰਘ ਵਾਸੀ ਪਿੰਡ ਭਲਾਈਆਣਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ। ਇਸੇ ਤਰ੍ਹਾਂ ਥਾਣਾ ਨਥਾਣਾ ਦੀ ਪੁਲਿਸ ਪਿੰਡ ਭੁੱਚੋਂ ਮੰਡੀ ਨੇੜੇ ਮੁਲਜ਼ਮ ਹਰਵੀਰ ਸਿੰਘ ਵਾਸੀ ਧੰਨ ਸਿੰਘ ਖਾਨਾ ਨੂੰ 2 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਥਾਣਾ ਤਲਵੰਡੀ ਸਾਬੋਂ ਪੁਲਿਸ ਨੇ ਮੁਲਜ਼ਮ ਅਕਾਸ਼ਦੀਪ ਸਿੰਘ ਵਾਸੀ ਤਲਵੰਡੀ ਸਾਬੋਂ ਨੂੰ 19 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਥਾਣਾ ਰਾਮਾਂ ਪੁਲਿਸ ਨੇ ਪਿੰਡ ਮਲਕਾਣਾ ਨੇੜੇ ਇਕ ਔਰਤ ਨੂੰ 7 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਦੋਸ਼ਣ ਦੀ ਪਛਾਣ ਰੀਤੂ ਵਾਸੀ ਪਿੰਡ ਮਲਕਾਣਾ ਵਜੋਂ ਹੋਈ ਹੈ। ਇਸੇ ਤਰ੍ਹਾਂ ਥਾਣਾ ਸੰਗਤ ਪੁਲਿਸ ਨੇ ਪਿੰਡ ਮੱਲਵਾਲਾ ਨੇੜੇ ਮੁਲਜ਼ਮ ਰਾਮ ਸਿੰਘ ਨੂੰ 50 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸੇ ਥਾਣੇ ਦੀ ਪੁਲਿਸ ਨੇ ਪਿੰਡ ਪਥਰਾਲਾ ਨੇੜੇ ਗਸ਼ਤ ਦੌਰਾਨ ਮੁਲਜ਼ਮ ਸ਼ੰਕਰ ਦਾਸ ਵਾਸੀ ਸੰਗਤ ਕਲਾਂ, ਜਸਪ੍ਰੀਤ ਸਿੰਘ ਵਾਸੀ ਗਹਿਰੀ ਬੁੱਟਰ ਅਤੇ ਘਣਸ਼ਾਮ ਵਾਸੀ ਰੁਲਦੂ ਸਿੰਘ ਵਾਲਾ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮਾਂ ਨੂੰ ਮੌਕੇ ’ਤੇ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਉਕਤ ਸਾਰੇ ਮੁਲਜ਼ਮਾਂ ਖ਼ਿਲਾਫ਼ ਨਸ਼ਾ ਰੋਕੂ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।