ਬਾਬਾ ਫ਼ਰੀਦ ਸਕੂਲ ਨੇ ਲਾਇਆ ਕੌਮੀ ਸੇਵਾ ਯੋਜਨਾ ਕੈਂਪ
ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਨੇ ਸੱਤ ਰੋਜ਼ਾ ਕੌਮੀ ਸੇਵਾ ਯੋਜਨਾ ਕੈਂਪ ਲਾਇਆ
Publish Date: Wed, 07 Jan 2026 05:05 PM (IST)
Updated Date: Thu, 08 Jan 2026 04:03 AM (IST)

ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਦੀ ਐੱਨਐੱਸਐੱਸ ਯੂਨਿਟ ਨੇ ਐਸੋਸੀਏਟ ਡੀਨ (ਗਤੀਵਿਧੀਆਂ) ਗੀਤਾ ਅਰੋੜਾ ਦੀ ਯੋਗ ਅਗਵਾਈ ਹੇਠ ਅਤੇ ਐਨਐਸਐਸ ਕੋਆਰਡੀਨੇਟਰ ਜਸਕਰਨ ਸਿੰਘ ਦੇ ਸਮਰਪਿਤ ਯਤਨਾਂ ਨਾਲ ਸੱਤ-ਰੋਜ਼ਾ ਐੱਨਐੱਸਐੱਸ ਕੈਂਪ ਲਾਇਆ। ਕੈਂਪ ਦਾ ਰਸਮੀ ਉਦਘਾਟਨ ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਬਲਜਿੰਦਰ ਸਿੰਘ ਸਿੱਧੂ ਨੇ ਸਮ੍ਹਾ ਰੌਸ਼ਨ ਕਰ ਕੇ ਕੀਤਾ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ, ਫੈਕਲਟੀ ਮੈਂਬਰਾਂ ਤੇ ਐੱਨਐੱਸਐੱਸ ਵਲੰਟੀਅਰਾਂ ਨੇ ਸ਼ਿਰਕਤ ਕੀਤੀ। ਕੈਂਪ ਦੌਰਾਨ ਵੱਖ-ਵੱਖ ਉੱਘੇ ਸਰੋਤ ਵਿਅਕਤੀਆਂ ਨੇ ਐੱਨਐੱਸਐੱਸ ਵਲੰਟੀਅਰਾਂ ਨਾਲ ਗੱਲਬਾਤ ਕੀਤੀ ਤੇ ਮਹੱਤਵਪੂਰਨ ਸਮਕਾਲੀ ਮੁੱਦਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਨਵਨਿੰਦਰ ਢਿੱਲੋਂ ਨੇ ਅਨੁਸ਼ਾਸਨ ਦੀ ਮਹੱਤਤਾ ’ਤੇ ਇਕ ਸੂਝਵਾਨ ਭਾਸ਼ਣ ਦਿੱਤਾ ਜਦੋਂਕਿ ਗੀਤਾ ਅਰੋੜਾ ਨੇ ਜ਼ਿੰਮੇਵਾਰ ਨਾਗਰਿਕਾਂ ਨੂੰ ਬਣਾਉਣ ’ਚ ਐੱਨਐੱਸਐੱਸ ਕੈਂਪਾਂ ਦੀ ਮਹੱਤਤਾ ’ਤੇ ਚਾਨਣਾ ਪਾਇਆ। ਗੁਰਪੀਆਸ ਸਿੰਘ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਅਤੇ ਗੁਰਮੀਤ ਸਿੰਘ ਸਿੱਧੂ ਨੇ ਵਲੰਟੀਅਰਾਂ ਨੂੰ ਟਰੈਫਿਕ ਨਿਯਮਾਂ ਤੇ ਸੜਕ ਸੁਰੱਖਿਆ ਬਾਰੇ ਜਾਗਰੂਕ ਕੀਤਾ। ਅੰਤ ਵਿਚ ਸਾਹਿਲ ਸਿਡਾਨਾ ਨੇ ਵਿਦਿਆਰਥੀਆਂ ਨੂੰ ਤਣਾਅ ਪ੍ਰਬੰਧਨ ਬਾਰੇ ਮਾਰਗਦਰਸ਼ਨ ਕੀਤਾ ਅਤੇ ਡਾ. ਬਲਜਿੰਦਰ ਸਿੰਘ ਸਿੱਧੂ ਨੇ ਚੰਗੇ ਜੀਵਨ ਤੇ ਆਦਰਸ਼ ਨਾਗਰਿਕਤਾ ਬਾਰੇ ਆਪਣੇ ਭਾਸ਼ਣ ਨਾਲ ਵਲੰਟੀਅਰਾਂ ਨੂੰ ਪ੍ਰੇਰਿਤ ਕੀਤਾ। ਐਨਐਸਐਸ ਵਲੰਟੀਅਰਾਂ ਨੇ ਪਿੰਡ ਦਿਓਣ ਵਿਖੇ ਸਫਾਈ ਮੁਹਿੰਮਾਂ ’ਚ ਸਰਗਰਮੀ ਨਾਲ ਹਿੱਸਾ ਲਿਆ। ਅੰਤ ’ਚ ਪ੍ਰਿੰਸੀਪਲ ਡਾ. ਬਲਜਿੰਦਰ ਸਿੰਘ ਸਿੱਧੂ ਨੇ ਸਾਰੇ ਐਨਐਸਐਸ ਵਲੰਟੀਅਰਾਂ ਨੂੰ ਸਰਟੀਫਿਕੇਟ ਪ੍ਰਦਾਨ ਕੀਤੇ।