ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸਾਂ ਰਵਾਨਾ
ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸਾਂ ਰਵਾਨਾ
Publish Date: Thu, 08 Jan 2026 04:40 PM (IST)
Updated Date: Thu, 08 Jan 2026 04:42 PM (IST)

ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਜ਼ਿਲ੍ਹਾ ਬਠਿੰਡਾ ਦੇ 6 ਵਿਧਾਨ ਸਭਾ ਹਲਕਿਆਂ ਤੋਂ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿਖੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀਆਂ ਬੱਸਾਂ ਨੂੰ ਰਵਾਨਾ ਕੀਤਾ ਗਿਆ। ਇਹ ਬੱਸਾਂ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਤੋਂ ਇਲਾਵਾ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਦੇ ਪਿੰਡ ਦਿਉਣ, ਵਿਧਾਨ ਸਭਾ ਹਲਕਾ ਭੁੱਚੋਂ ਮੰਡੀ ਦੇ ਪਿੰਡ ਦਾਨ ਸਿੰਘ ਵਾਲਾ, ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਪਿੰਡ ਗੁਰੂਸਰ, ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਪਿੰਡ ਪੱਕਾ ਕਲਾ ਅਤੇ ਵਿਧਾਨ ਸਭਾ ਹਲਕਾ ਮੌੜ ਦੇ ਪਿੰਡ ਜੇਠੂਕੇ ਤੋਂ ਰਵਾਨਾ ਕੀਤੀਆਂ ਗਈਆਂ। ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਧਾਰਮਿਕ ਯਾਤਰਾ ਦੇ ਇੱਛੁਕ ਲੋਕਾਂ ਲਈ ਇਕ ਵਰਦਾਨ ਸਾਬਤ ਹੋ ਰਹੀ ਹੈ। ਇਹ ਯੋਜਨਾ ਮਹਾਨ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਨੁਸਾਰ ਆਪਸੀ ਭਾਈਚਾਰੇ, ਏਕਤਾ ਅਤੇ ਸ਼ਾਂਤੀ ਦਾ ਸੰਦੇਸ਼ ਫੈਲਾਉਂਦੀ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤੀਰਥ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਦੀ ਸੁਵਿਧਾ, ਸੁਰੱਖਿਆ ਅਤੇ ਸਿਹਤ ਸਬੰਧੀ ਲੋੜਾਂ ਨੂੰ ਧਿਆਨ ਵਿਚ ਰੱਖਦੇ ਹੋਏ ਪੂਰੇ ਪ੍ਰਬੰਧ ਕੀਤੇ ਗਏ ਹਨ। ਯਾਤਰਾ ਦੌਰਾਨ ਆਵਾਜਾਈ, ਰਹਾਇਸ਼, ਭੋਜਨ ਅਤੇ ਮੈਡੀਕਲ ਸਹੂਲਤਾਂ ਨੂੰ ਯਕੀਨੀ ਬਣਾਇਆ ਗਿਆ ਹੈ ਤਾਂ ਜੋ ਸ਼ਰਧਾਲੂ ਨਿਰਭੀਕ ਅਤੇ ਨਿਸ਼ਚਿੰਤ ਹੋ ਕੇ ਤੀਰਥ ਯਾਤਰਾ ਦਾ ਲਾਭ ਲੈ ਸਕਣ। ਇਸ ਮੌਕੇ ਸ਼ਰਧਾਲੂਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਤੇ ਉਨ੍ਹਾਂ ਪੰਜਾਬ ਸਰਕਾਰ ਦਾ ਇਸ ਲੋਕ-ਭਲਾਈ ਸਕੀਮ ਲਈ ਧੰਨਵਾਦ ਵੀ ਕੀਤਾ।