ਲਿੰਗ ਅਨੁਪਾਤ ’ਚ ਸਮਾਨਤਾ ਲਿਆਉਣ ਸਬੰਧੀ ਕੀਤੀ ਇਕੱਤਰਤਾ
ਲਿੰਗ ਅਨੁਪਾਤ ਵਿਚ ਸਮਾਨਤਾ ਲਿਆਉਣ ਲਈ ਮਲਟੀਪਰਪਜ਼ ਹੈਲਥ ਸੁਪਰਵਾਇਜਰ (ਫੀਮੇਲ) ਨਾਲ ਕੀਤੀ ਮੀਟਿੰਗ
Publish Date: Thu, 08 Jan 2026 04:48 PM (IST)
Updated Date: Thu, 08 Jan 2026 04:51 PM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹੇ ਵਿਚ ਲਿੰਗ ਅਨੁਪਾਤ ਨੂੰ ਸੁਧਾਰਨ ਅਤੇ ਲੜਕੀਆਂ ਦੇ ਜਨਮ ਨੂੰ ਸੁਰੱਖਿਅਤ ਤੇ ਪ੍ਰੋਤਸਾਹਿਤ ਕਰਨ ਦੇ ਮਕਸਦ ਨਾਲ ਸਿਵਲ ਸਰਜਨ ਦੀ ਅਗਵਾਈ ਹੇਠ ਮਲਟੀਪਰਪਜ਼ ਹੈਲਥ ਸੁਪਰਵਾਇਜ਼ਰ (ਫੀਮੇਲ) ਦੀ ਇਕ ਮਹੱਤਵਪੂਰਨ ਮੀਟਿੰਗ ਕਰਵਾਈ ਗਈ। ਇਸ ਮੀਟਿੰਗ ਵਿਚ ਸਿਹਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਅਤੇ ਕਾਨੂੰਨੀ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ। ਸਿਵਲ ਸਰਜਨ ਡਾ. ਤਪਿੰਦਰਜੋਤ ਨੇ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ (ਫੀਮੇਲ) ਨੂੰ ਨਿਰਦੇਸ਼ ਦਿੱਤੇ ਕਿ ਉਹ ਗਰਭਵਤੀ ਔਰਤਾਂ ਦੀ ਨਿਯਮਿਤ ਫਾਲੋਅਪ ਕਰਨ, ਸੰਸਥਾਗਤ ਡਲਿਵਰੀ ਨੂੰ ਪ੍ਰੋਤਸਾਹਿਤ ਕਰਨ ਅਤੇ ਹਰ ਜਨਮ ਦੀ ਸਹੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ। ਮੀਟਿੰਗ ਦੌਰਾਨ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਸੁਖਜਿੰਦਰ ਸਿੰਘ ਗਿੱਲ ਦੁਆਰਾ ਪੀਸੀਪੀਐੱਨਡੀਟੀ ਐਕਟ ਤਹਿਤ ਹੋ ਰਹੀਆਂ ਕਾਰਵਾਈਆਂ ਬਾਰੇ ਵੀ ਚਰਚਾ ਕੀਤੀ ਗਈ।