ਪਰਸ ਖੋਹ ਕੇ ਫ਼ਰਾਰ, ਹਸਪਤਾਲ ’ਚੋਂ ਤਾਂਬੇ ਦੀਆਂ ਪਾਈਪਾਂ ਚੋਰੀ
ਪਰਸ ਖੋਹ ਕੇ ਫਰਾਰ, ਹਸਪਤਾਲ ’ਚੋਂ ਤਾਂਬੇ ਦੀਆਂ ਪਾਈਪਾਂ ਚੋਰੀ
Publish Date: Thu, 08 Jan 2026 05:29 PM (IST)
Updated Date: Thu, 08 Jan 2026 05:33 PM (IST)

ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸ਼ਹਿਰ ਦੇ ਬੱਲਾ ਰਾਮ ਨਗਰ ਦੀ ਇੱਕ ਦੁਕਾਨ ਤੋਂ ਦੋ ਨੌਜਵਾਨ ਦੁਕਾਨ ਮਾਲਕ ਦਾ ਪਰਸ ਖੋਹ ਕੇ ਫ਼ਰਾਰ ਹੋ ਗਏ, ਜਦੋਂਕਿ ਇੱਕ ਵਿਅਕਤੀ ਨੇ ਆਦੇਸ਼ ਹਸਪਤਾਲ ਵਿੱਚੋਂ ਪਾਈਪਾਂ ਚੋਰੀ ਕਰ ਲਈਆਂ। ਜਾਣਕਾਰੀ ਅਨੁਸਾਰ ਥਾਣਾ ਥਰਮਲ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿਚ ਪਾਲ ਸਿੰਘ ਵਾਸੀ ਮਾਤਾ ਜੀਵੀ ਨਗਰ ਨੇ ਦੱਸਿਆ ਕਿ ਉਹ ਬੱਲਾ ਰਾਮ ਨਗਰ ਵਿਚ ਦੁਕਾਨ ਕਰਦਾ ਹੈ। ਪੀੜਤ ਨੇ ਦੱਸਿਆ ਕਿ ਇਸ ਦੌਰਾਨ ਦੋ ਐਕਟਿਵਾ ਸਵਾਰ ਨੌਜਵਾਨ ਉਸ ਦੀ ਦੁਕਾਨ ’ਤੇ ਆਏ ਅਤੇ ਕਾਊਂਟਰ ’ਤੇ ਪਿਆ ਪਰਸ ਚੁੱਕ ਕੇ ਫ਼ਰਾਰ ਹੋ ਗਏ। ਪੀੜਤ ਨੇ ਦੱਸਿਆ ਕਿ ਪਰਸ ਵਿਚ 6000 ਕੈਸ਼ ਅਤੇ ਜ਼ਰੂਰੀ ਦਸਤਾਵੇਜ਼ ਸਨ। ਥਾਣਾ ਥਰਮਲ ਦੀ ਪੁਲਿਸ ਨੇ ਮੁਲਜਮਾਂ ਖ਼ਿਲਾਫ਼ ਕੇਸ ਦਰਜ ਕਰ ਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਸੇ ਤਰ੍ਹਾਂ ਥਾਣਾ ਕੈਂਟ ਬਠਿੰਡਾ ਦੀ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿਚ ਭਾਰਤ ਭੂਸ਼ਣ ਵਾਸੀ ਕੋਟਕਪੂਰਾ ਨੇ ਦੱਸਿਆ ਕਿ ਉਹ ਆਦੇਸ਼ ਹਸਪਤਾਲ ਵਿਚ ਨੌਕਰੀ ਕਰਦਾ ਹੈ। ਉਨ੍ਹਾਂ ਦੱਸਿਆ ਕਿ ਬੂਟਾ ਸਿੰਘ ਵਾਸੀ ਮਹਿਮਾ ਸਰਜਾ ਆਦੇਸ਼ ਹਸਪਤਾਲ ਦੀ ਛੇਵੀਂ ਮੰਜ਼ਿਲ ਤੋਂ ਏਸੀ ਦੀ ਗੈਸ ਵਾਲੀਆਂ ਤਾਂਬੇ ਦੀਆਂ ਪਾਈਪਾਂ ਚੋਰੀ ਕਰ ਕੇ ਲੈ ਗਿਆ। ਉਨ੍ਹਾਂ ਦੱਸਿਆ ਕਿ ਚੋਰੀ ਹੋਈਆਂ ਤਾਰਾਂ ਦੀ ਕੀਮਤ 3000 ਰੁਪਏ ਬਣਦੀ ਹੈ। ਥਾਣਾ ਕੈਂਟ ਬਠਿੰਡਾ ਦੇ ਸਹਾਇਕ ਥਾਣੇਦਾਰ ਚਰਨਜੀਤ ਸ਼ਰਮਾ ਨੇ ਦੱਸਿਆ ਕਿ ਮੁਲਜਮ ਖ਼ਿਲਾਫ਼ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।