ਅਸਲੇ ਨਾਲ ਸ਼ੋਸ਼ਲ ਮੀਡੀਆ ’ਤੇ ਵੀਡੀਓ ਅਪਲੋਡ ਕਰਨ ਵਾਲੀ ਕਾਬੂ
ਅਸਲੇ ਨਾਲ ਸ਼ੋਸ਼ਲ ਮੀਡੀਆ ’ਤੇ ਵੀਡੀਓ ਅਪਲੋਡ ਕਰਨ ਵਾਲੀ ਕਾਬੂ
Publish Date: Thu, 08 Jan 2026 05:34 PM (IST)
Updated Date: Thu, 08 Jan 2026 05:36 PM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸੋਸ਼ਲ ਮੀਡੀਆ ’ਤੇ ਹਥਿਆਰਾਂ ਦੀ ਨੁਮਾਇਸ਼ ਕਰਨ ਵਾਲਿਆਂ ਖ਼ਿਲਾਫ਼ ਜ਼ਿਲ੍ਹਾ ਪੁਲਿਸ ਨੇ ਸਖ਼ਤੀ ਕੀਤੀ ਹੋਈ ਹੈ। ਪਿਛਲੇ ਕੁਝ ਦਿਨਾਂ ਵਿਚ ਹੀ ਅੱਧੀ ਦਰਜਨ ਅਜਿਹੇ ਲੋਕਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਹੁਣ ਸੋਸ਼ਲ ਮੀਡੀਆ ’ਤੇ ਇੱਕ ਕੁੜੀ ਦੀ ਅਸਲੇ ਨਾਲ ਫੋਟੋ ਅਤੇ ਵੀਡੀਓ ਵਾਇਰਲ ਹੋ ਰਹੀ ਸੀ, ਜਿਸ ਨੂੰ ਲੈ ਕੇ ਪੁਲਿਸ ਨੇ ਉਕਤ ਕੁੜੀ ਦੀ ਭਾਲ ਸ਼ੁਰੂ ਕੀਤੀ। ਪੁਲਿਸ ਨੇ ਜਾਂਚ ਦੌਰਾਨ ਪਾਇਆ ਕਿ ਜ਼ਿਲ੍ਹੇ ਦੇ ਪਿੰਡ ਕਟਾਰ ਸਿੰਘ ਵਾਲਾ ਦੀ ਰਹਿਣ ਵਾਲੀ ਵੀਰਪਾਲ ਕੌਰ ਪਤਨੀ ਕੁਲਦੀਪ ਸਿੰਘ ਨੇ ਇਹ ਅਸਲੇ ਦੀ ਵੀਡੀਓ ਸੋਸ਼ਲ ਮੀਡੀਆ ਅਕਾਊਂਟ ’ਤੇ ਅਪਲੋਡ ਕੀਤੀ ਸੀ। ਥਾਣਾ ਸਦਰ ਦੇ ਸਹਾਇਕ ਥਾਣੇਦਾਰ ਧਰਮਵੀਰ ਸ਼ਰਮਾ ਨੇ ਦੱਸਿਆ ਕਿ ਸੋਸ਼ਲ ਮੀਡੀਆ ’ਤੇ ਅਸਲੇ ਦੀ ਨੁਮਾਇਸ਼ ਕਰਨ ਵਾਲੀ ਵੀਰਪਾਲ ਕੌਰ ਨੂੰ ਗ੍ਰਿਫ਼ਤਾਰ ਕਰ ਕੇ ਉਸ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਹੈ।