ਅਣਪਛਾਤੇ ਵਾਹਨ ਦੀ ਟੱਕਰ ਨਾਲ ਦੋ ਵਿਅਕਤੀ ਜ਼ਖ਼ਮੀ, ਮਾਮਲਾ ਦਰਜ
ਅਣਪਛਾਤੇ ਵਾਹਨ ਦੀ ਟੱਕਰ ਨਾਲ ਦੋ ਵਿਅਕਤੀ ਜ਼ਖ਼ਮੀ, ਮਾਮਲਾ ਦਰਜ
Publish Date: Fri, 09 Jan 2026 05:05 PM (IST)
Updated Date: Fri, 09 Jan 2026 05:09 PM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਕੋਟਫੱਤਾ ਪੁਲਿਸ ਨੇ ਸੜਕ ਹਾਦਸੇ ਵਿਚ ਦੋ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੇ ਮਾਮਲੇ ਵਿਚ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਸੁਖਪਾਲ ਕੌਰ ਵਾਸੀ ਤਲਵੰਡੀ ਸਾਬੋ ਨੇ ਦੱਸਿਆ ਕਿ 2 ਜਨਵਰੀ ਨੂੰ ਉਹ ਅਤੇ ਉਸ ਦਾ ਲੜਕਾ ਖੁਸ਼ਦੀਪ ਸਿੰਘ ਮੋਟਰਸਾਈਕਲ ’ਤੇ ਪਿੰਡ ਕੋਟਫੱਤਾ ਵੱਲ ਜਾ ਰਹੇ ਸਨ। ਇਸ ਦੌਰਾਨ ਇਕ ਅਣਪਛਾਤੇ ਵਾਹਨ ਚਾਲਕ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਪਿੱਛੋਂ ਤੋਂ ਟੱਕਰ ਮਾਰ ਦਿੱਤੀ। ਜਿਸ ਕਾਰਨ ਦੋਵੇਂ ਗੰਭੀਰ ਜ਼ਖ਼ਮੀ ਹੋ ਗਏ ਅਤੇ ਮੋਟਰਸਾਈਕਲ ਵੀ ਨੁਕਸਾਨਿਆ ਗਿਆ। ਪੁਲਿਸ ਨੇ ਪੀੜਤ ਦੇ ਬਿਆਨਾਂ ’ਤੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਕੇ ਭਾਲ ਸ਼ੁਰੂ ਕਰ ਦਿੱਤੀ ਹੈ।