ਹੈਰੋਇਨ ਤੇ ਭੁੱਕੀ ਸਮੇਤ 3 ਗ੍ਰਿਫ਼ਤਾਰ
ਹੈਰੋਇਨ ਅਤੇ ਭੁੱਕੀ ਸਮੇਤ 3 ਗ੍ਰਿਫ਼ਤਾਰ
Publish Date: Fri, 09 Jan 2026 05:06 PM (IST)
Updated Date: Fri, 09 Jan 2026 05:09 PM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਹੈਰੋਇਨ ਅਤੇ ਭੁੱਕੀ ਸਮੇਤ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਸਿਵਲ ਲਾਈਨ ਪੁਲਿਸ ਨੇ ਧੋਬੀਆਣਾ ਬਸਤੀ ਦੇ ਟੀ ਪੁਆਇੰਟ ਨੇੜੇ ਗਸ਼ਤ ਦੌਰਾਨ ਸ਼ੱਕ ਦੇ ਆਧਾਰ ’ਤੇ ਇੱਕ ਵਿਅਕਤੀ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 3 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਦੀ ਪਛਾਣ ਜਸ਼ਨਪ੍ਰੀਤ ਸਿੰਘ ਵਾਸੀ ਅਜੀਤ ਰੋਡ ਬਠਿੰਡਾ ਵਜੋਂ ਹੋਈ। ਪੁਲਿਸ ਨੇ ਉਕਤ ਵਿਅਕਤੀ ਨੂੰ ਮੌਕੇ ’ਤੇ ਗ੍ਰਿਫ਼ਤਾਰ ਕਰ ਲਿਆ ਪਰ ਬਾਅਦ ’ਚ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ। ਇਸੇ ਤਰ੍ਹਾਂ ਥਾਣਾ ਸਦਰ ਬਠਿੰਡਾ ਪੁਲਿਸ ਨੇ ਬੀੜ ਤਲਾਬ ਨੇੜੇ ਨਾਕੇਬੰਦੀ ਦੌਰਾਨ ਦੋ ਵਿਅਕਤੀਆਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 10 ਕਿੱਲੋਂ ਭੁੱਕੀ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮ ਨੂੰ ਮੌਕੇ ’ਤੇ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮਾਂ ਦੀ ਪਛਾਣ ਅਮਰਜੀਤ ਸਿੰਘ ਅਤੇ ਰਾਜੇਸ਼ ਕੁਮਾਰ ਵਾਸੀਆਨ ਬੀੜ ਤਲਾਬ ਵਜੋਂ ਹੋਈ। ਪੁਲਿਸ ਨੇ ਉਕਤ ਮੁਲਜਮਾਂ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।