ਸਰਕਾਰੀ ਹਸਪਤਾਲ ’ਚ ਮੈਡੀਕਲ ਚੈੱਕਅਪ ਕੈਂਪ ਲਾਇਆ
ਸਰਕਾਰੀ ਹਸਪਤਾਲ ਵਿਚ ਵਿਸ਼ੇਸ਼ ਮੈਡੀਕਲ ਚੈੱਕਅਪ ਕੈਂਪ ਲਗਾਇਆ
Publish Date: Fri, 09 Jan 2026 08:16 PM (IST)
Updated Date: Fri, 09 Jan 2026 08:18 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ
ਭਗਤਾ ਭਾਈਕਾ : ਪ੍ਰਧਾਨ ਮੰਤਰੀ ਸੁਰੱਖਿਤ ਮਾਤ੍ਰਤਵ ਅਭਿਆਨ ਅਧੀਨ ਸਰਕਾਰੀ ਹਸਪਤਾਲ ਵਿਚ ਗਰਭਵਤੀ ਔਰਤਾਂ ਦੀ ਸਿਹਤ ਸਬੰਧੀ ਜਾਂਚ ਲਈ ਇੱਕ ਵਿਸ਼ੇਸ਼ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਡਾ. ਸੀਮਾ ਗੁਪਤਾ ਨੇ ਦੱਸਿਆ ਕਿ ਕੈਂਪ ਦੌਰਾਨ ਹਾਈ ਰਿਸਕ ਗਰਭਵਤੀ ਔਰਤਾਂ ਦੀ ਵਿਸ਼ੇਸ਼ ਤੌਰ ’ਤੇ ਸਰੀਰਕ ਜਾਂਚ ਕੀਤੀ ਗਈ ਅਤੇ ਲੁੜੀਂਦੇ ਮੈਡੀਕਲ ਟੈਸਟ ਕੀਤੇ ਗਏ। ਉਨ੍ਹਾਂ ਕਿਹਾ ਕਿ ਕੈਂਪ ਵਿਚ ਵੱਡੀ ਗਿਣਤੀ ਵਿਚ ਗਰਭਵਤੀ ਔਰਤਾਂ ਨੇ ਹਿੱਸਾ ਲਿਆ ਅਤੇ ਮੁਫ਼ਤ ਸਿਹਤ ਸਹੂਲਤਾਂ ਦਾ ਲਾਭ ਪ੍ਰਾਪਤ ਕੀਤਾ। ਡਾ. ਸੀਮਾ ਗੁਪਤਾ ਨੇ ਦੱਸਿਆ ਕਿ ਕੈਂਪ ਦੌਰਾਨ ਗਰਭਵਤੀ ਔਰਤਾਂ ਨੂੰ ਸਿਹਤ ਸਬੰਧੀ ਜਾਗਰੂਕ ਵੀ ਕੀਤਾ ਗਿਆ। ਉਨ੍ਹਾਂ ਨੇ ਗਰਭਵਤੀ ਔਰਤਾਂ ਨੂੰ ਅਪੀਲ ਕੀਤੀ ਕਿ ਜਣੇਪਾ ਸਰਕਾਰੀ ਹਸਪਤਾਲਾਂ ਵਿਚ ਕਰਵਾਇਆ ਜਾਵੇ ਤਾਂ ਜੋ ਮਾਂ ਅਤੇ ਬੱਚੇ ਦੋਵਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।