ਮਾਲਵਾ ਕਾਲਜ ਦੇ ਬੀਸੀਏ-2 ਤੇ 4 ਦਾ ਨਤੀਜਾ ਰਿਹਾ ਸ਼ਾਨਦਾਰ
ਮਾਲਵਾ ਕਾਲਜ ਦੇ ਬੀਸੀਏ ਭਾਗ ਦੂਜਾ, ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ
Publish Date: Sun, 11 Jan 2026 04:56 PM (IST)
Updated Date: Mon, 12 Jan 2026 04:06 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ
ਬਠਿੰਡਾ : ਮਾਲਵਾ ਕਾਲਜ ਦੇ ਬੀਸੀਏ (ਭਾਗ ਦੂਜਾ) ਚੌਥੇ ਸਮੈਸਟਰ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਕਰਵਾਏ ਪਟਿਆਲਾ ਯੂਨੀਵਰਸਿਟੀ ਪ੍ਰੀਖਿਆਵਾਂ ’ਚ ਸੌ ਫੀਸਦੀ ਨਤੀਜੇ ਦੇ ਕੇ ਕਾਲਜ ਦਾ ਨਾਂ ਰੋਸ਼ਨ ਕੀਤਾ ਹੈ। ਨਤੀਜੇ ਅਨੁਸਾਰ ਮਨਪ੍ਰੀਤ ਕੌਰ ਨੇ 80.57 ਫੀਸਦੀ ਅੰਕ ਹਾਸਲ ਕਰਕੇ ਪਹਿਲਾ ਸਥਾਨ, ਹਰਭਜਨ ਸਿੰਘ ਨੇ 79.57 ਫੀਸਦੀ ਅੰਕ ਹਾਸਲ ਕਰਕੇ ਦੂਜਾ ਸਥਾਨ ਤੇ ਅਮ੍ਰਿਤਪਾਲ ਕੌਰ ਨੇ 79.29 ਫੀਸਦੀ ਅੰਕ ਹਾਸਲ ਕਰਕੇ ਤੀਜਾ ਸਥਾਨ ਹਾਸਲ ਕੀਤਾ ਹੈ। ਇਸ ਮੌਕੇ ਪ੍ਰਿੰਸੀਪਲ ਡਾ. ਮਨਜੀਤ ਸਿੰਘ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਕਾਲਜ ਪ੍ਰਬੰਧਨ ਨੇ ਕਾਲਜ ਦੇ ਸਾਲਾਨਾ ਸਮਾਗਮ ’ਚ ਮੈਰਿਟ ਧਾਰਕਾਂ ਨੂੰ ਸਭ ਵਧੀਆ ਮੌਕੇ ਦੇਣ ਅਤੇ ਇਨ੍ਹਾਂ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਦਾ ਐਲਾਨ ਵੀ ਕੀਤਾ ਹੈ।