ਠੰਢ ਕਾਰਨ 13 ਤਕ ਜ਼ਿਲ੍ਹੇ ਦੇ ਸਾਰੇ ਸਕੂਲ ਰਹਿਣਗੇ ਬੰਦ
ਅੱਤ ਦੀ ਸਰਦੀ ਕਾਰਨ 13 ਜਨਵਰੀ ਤਕ ਜ਼ਿਲ੍ਹੇ ਦੇ ਸਾਰੇ ਸਕੂਲ ਪੂਰਨ ਬੰਦ ਰਹਿਣਗੇ
Publish Date: Sun, 11 Jan 2026 04:59 PM (IST)
Updated Date: Mon, 12 Jan 2026 04:06 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਸੂਬੇ ਵਿਚ ਪੈ ਰਹੀ ਅੱਤ ਦੀ ਠੰਢ ਕਾਰਨ ਬੱਚਿਆਂ ਦੀ ਸਿਹਤ ਤੇ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ 13 ਜਨਵਰੀ ਤਕ ਜ਼ਿਲ੍ਹਾ ਬਠਿੰਡਾ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲ ਪੂਰਨ ਤੌਰ ’ਤੇ ਬੰਦ ਰਹਿਣਗੇ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਸਿੱਖਿਆ ਅਫਸਰ ਬਠਿੰਡਾ ਮਮਤਾ ਖੁਰਾਣਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਨੂੰ ਇੰਨ-ਬਿੰਨ ਲਾਗੂ ਕਰਨਾ ਹਰ ਸਕੂਲ ਪ੍ਰਬੰਧਨ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਬਿਨਾਂ ਕਿਸੇ ਵਿਸ਼ੇਸ਼ ਮਨਜ਼ੂਰੀ ਦੇ ਕੋਈ ਵੀ ਸਕੂਲ ਖੋਲ੍ਹਿਆ ਗਿਆ ਤਾਂ ਸਬੰਧਤ ਪ੍ਰਬੰਧਨ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਜ਼ਿਲ੍ਹਾ ਸਿੱਖਿਆ ਅਫਸਰ ਨੇ ਮਾਪਿਆਂ ਅਤੇ ਸਕੂਲ ਪ੍ਰਬੰਧਨਾਂ ਨੂੰ ਅਪੀਲ ਕੀਤੀ ਕਿ ਬੱਚਿਆਂ ਦੀ ਸੁਰੱਖਿਆ ਨੂੰ ਪਹਿਲ ਦਿੰਦਿਆਂ ਸਰਕਾਰੀ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਵੇ।