ਗਹਿਣੇ ਖੁਰਦ ਬੁਰਦ ਕਰਨ ਦੇ ਦੋਸ਼ ’ਚ ਤਿੰਨ ਨਾਮਜ਼ਦ
ਗਹਿਣੇ ਖੁਰਦ ਬੁਰਦ ਕਰਨ ਦੇ ਦੋਸ਼ ਵਿਚ ਤਿੰਨ ਨਾਮਜ਼ਦ
Publish Date: Sun, 11 Jan 2026 05:16 PM (IST)
Updated Date: Mon, 12 Jan 2026 04:07 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ,
ਬਠਿੰਡਾ : ਥਾਣਾ ਕੋਟਫੱਤਾ ਦੀ ਪੁਲਿਸ ਨੇ ਗਹਿਣਿਆਂ ਦੇ ਖੁਰਦ-ਬੁਰਦ ਕਰਨ ਦੇ ਦੋਸ਼ ’ਚ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਸਤਵੀਰ ਸਿੰਘ ਵਾਸੀ ਪਿੰਡ ਕੋਟਫੱਤਾ ਨੇ ਦੱਸਿਆ ਕਿ ਉਸ ਨੇ ਲਗਭਗ ਚਾਰ ਤੋਲੇ ਸੋਨੇ ਦੇ ਗਹਿਣੇ ਆਪਣੀ ਦਾਦੀ ਜਗੀਰ ਕੌਰ ਦੇ ਨਾਂ ’ਤੇ ਰੱਖ ਕੇ ਬੈਂਕ ਤੋਂ ਕਰਜ਼ਾ ਲਿਆ ਸੀ। ਪਾਰਿਵਾਰਕ ਝਗੜੇ ਤੋਂ ਬਾਅਦ ਪਤਾ ਲੱਗਾ ਕਿ ਗਹਿਣੇ ਗੁਰਦੀਪ ਕੌਰ ਅਤੇ ਕਰਮਜੀਤ ਕੌਰ ਵਾਸੀਆਨ ਪਿੰਡ ਕੋਟਭਾਰਾ ਲੈ ਗਈਆਂ। ਕਈ ਵਾਰ ਕਹਿਣ ਦੇ ਬਾਵਜੂਦ ਉਕਤ ਔਰਤਾਂ ਨੇ ਗਹਿਣੇ ਵਾਪਸ ਨਹੀਂ ਕੀਤੇ। ਇਸੇ ਪਰੇਸ਼ਾਨੀ ਕਾਰਨ ਉਸ ਨੇ ਜਹਿਰੀਲੀ ਚੀਜ਼ ਪੀ ਲਈ। ਪੁਲਿਸ ਨੇ ਜਗੀਰ ਕੌਰ, ਗੁਰਦੀਪ ਕੌਰ ਤੇ ਕਰਮਜੀਤ ਕੌਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਪ੍ਰੰਤੂ ਅਜੇ ਤਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ।