ਅੰਮ੍ਰਿਤ ਸੰਚਾਰ ਸਮਾਗਮ ਦੌਰਾਨ 144 ਪ੍ਰਾਣੀਆਂ ਨੇ ਛਕਿਆ ਅੰਮ੍ਰਿਤ
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਸਮਾਗਮ ਦੌਰਾਨ 144 ਪ੍ਰਾਣੀਆਂ ਨੇ ਅੰਮ੍ਰਿਤਪਾਨ ਕੀਤਾ
Publish Date: Sun, 11 Jan 2026 05:20 PM (IST)
Updated Date: Mon, 12 Jan 2026 04:07 AM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਲਤਲਵੰਡੀ ਸਾਬੋ : ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਗੁਰਦੁਆਰਾ ਸਾਹਿਬ ਬਾਬਾ ਬੀਰ ਸਿੰਘ ਜੀ ਬਾਬਾ ਧੀਰ ਸਿੰਘ ਜੀ ਵਿਖੇ ਹੋਏ ਹਫਤਾਵਾਰੀ ਗੁਰਮਤਿ ਸਮਾਗਮ ਦੌਰਾਨ ਭਾਈ ਜਗਤਾਰ ਸਿੰਘ ਹੈਡ ਗ੍ਰੰਥੀ, ਭਾਈ ਨਿਰਭੈ ਸਿੰਘ ਹਜੂਰੀ ਰਾਗੀ ਜਥਾ, ਭਾਈ ਲੱਖਾ ਸਿੰਘ ਦਾਤੇਵਾਸ, ਪ੍ਰਚਾਰਕ ਭਾਈ ਮਨਵਿੰਦਰ ਸਿੰਘ ਸੁਨਾਮ ਦੇ ਢਾਡੀ ਜਥੇ ਨੇ ਸੰਗਤ ਨੂੰ ਗੁਰਬਾਣੀ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ। ਪੰਜ ਪਿਆਰੇ ਸਾਹਿਬਾਨਾਂ ਵੱਲੋਂ ਆਈਆਂ ਹੋਈਆਂ ਸੰਗਤਾਂ ਨੂੰ ਅੰਮ੍ਰਿਤ ਛਕਾਇਆ ਗਿਆ ਅਤੇ ਪ੍ਰਾਣੀ ਅੰਮ੍ਰਿਤਪਾਨ ਕਰਕੇ ਗੁਰੂ ਵਾਲੇ ਬਣੇ। ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵੱਲੋਂ ਆਈ ਹੋਈ ਸੰਗਤ ਨੂੰ ਜੀ ਆਇਆਂ ਆਖਿਆ ਗਿਆ ਤੇ ਅੰਮ੍ਰਿਤ ਛਕਣ ਵਾਲੇ ਪ੍ਰਾਣੀਆਂ ਨੂੰ ਗੁਰੂ ਵਾਲੇ ਬਣਨ ਲਈ ਵਧਾਈ ਵੀ ਦਿੱਤੀ। ਇਸ ਸਮੇਂ ਤਖਤ ਸਾਹਿਬ ਦੇ ਮੈਨੇਜਰ ਨਰਿੰਦਰਜੀਤ ਸਿੰਘ ਅਤੇ ਸਬ-ਆਫਿਸ ਧਰਮ ਪ੍ਰਚਾਰ ਦੇ ਇੰਚਾਰਜ ਭੋਲਾ ਸਿੰਘ ਹੀਰੇਵਾਲ ਹਾਜ਼ਰ ਸਨ।