ਲੋਹੜੀ ਤੇ ਮਕਰ ਸੰਕਰਾਂਤੀ ਦਾ ਤਿਉਹਾਰ ਮਨਾਇਆ
ਲੋਹੜੀ ਅਤੇ ਮਕਰ ਸੰਕਰਾਂਤੀ ਦਾ ਤਿਉਹਾਰ ਮਨਾਇਆ
Publish Date: Sun, 11 Jan 2026 07:38 PM (IST)
Updated Date: Mon, 12 Jan 2026 04:15 AM (IST)
ਸੀਨੀਅਰ ਸਟਾਫ ਰਿਪੋਰਟਰ , ਪੰਜਾਬੀ ਜਾਗਰਣ, ਬਠਿੰਡਾ : ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਮਾਤਾ ਵੈਸ਼ਨੋ ਦੇਵੀ ਮੰਦਰ ਵਿਖੇ ਲੋਹੜੀ ਅਤੇ ਮਕਰ ਸੰਕਰਾਂਤੀ ਦਾ ਪਾਵਨ ਤਿਉਹਾਰ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਪੰਜਾਬ ਨੈਸ਼ਨਲ ਬੈਂਕ ਦੇ ਬਠਿੰਡਾ ਮੰਡਲ ਪ੍ਰਮੁੱਖ ਦੀਪਕ ਮਹਤਾਨੀ ਅਤੇ ਉਨ੍ਹਾਂ ਦੀ ਧਰਮਪਤਨੀ ਸੋਨੀਆ ਮਹਤਾਨੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਪ੍ਰੀਸ਼ਦ ਦੇ ਪ੍ਰਾਂਤੀ ਐਡਵਾਈਜ਼ਰ ਵਿਜੈ ਕਾਂਸਲ ਵੱਲੋਂ ਮੁੱਖ ਮਹਿਮਾਨ ਸਮੇਤ ਹੋਰ ਸਾਰੇ ਪਤਵੰਤਿਆਂ ਦਾ ਦਿਲੋਂ ਸਵਾਗਤ ਕੀਤਾ ਗਿਆ। ਆਪਣੇ ਸੰਬੋਧਨ ਵਿਚ ਮੁੱਖ ਮਹਿਮਾਨ ਦੀਪਕ ਮਹਤਾਨੀ ਨੇ ਦੇਸ਼ ਦੀ ਉੱਨਤੀ ਅਤੇ ਵਿਕਾਸ ਲਈ ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਕੀਤੇ ਜਾ ਰਹੇ ਸਮਾਜਿਕ ਅਤੇ ਰਾਸ਼ਟਰ ਨਿਰਮਾਣ ਕਾਰਜਾਂ ਦੀ ਭਰਪੂਰ ਪ੍ਰਸ਼ੰਸਾ ਕੀਤੀ। ਅੰਤ ਵਿਚ ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਮੁੱਖ ਮਹਿਮਾਨ ਦੀਪਕ ਮਹਤਾਨੀ ਅਤੇ ਉਨ੍ਹਾਂ ਦੀ ਧਰਮਪਤਨੀ ਸੋਨੀਆ ਮਹਤਾਨੀ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।