ਪੰਜਾਬ ਨੈਸ਼ਨਲ ਬੈਂਕ ਨੇ ਕਰਵਾਇਆ ਖੇਡ ਸਮਾਗਮ
ਪੰਜਾਬ ਨੈਸ਼ਨਲ ਬੈਂਕ ਵੱਲੋਂ ਖੇਡ ਸਮਾਰੋਹ ਕਰਵਾਇਆ
Publish Date: Sun, 11 Jan 2026 07:41 PM (IST)
Updated Date: Mon, 12 Jan 2026 04:16 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ
ਬਠਿੰਡਾ : ਪੰਜਾਬ ਨੈਸ਼ਨਲ ਬੈਂਕ ਵੱਲੋਂ ਮੰਡਲ ਪ੍ਰਮੁੱਖ ਦੀਪਕ ਮਹਤਾਨੀ ਦੀ ਅਗਵਾਈ ਹੇਠ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਕਰਮਚਾਰੀਆਂ ਤੇ ਨੌਜਵਾਨਾਂ ਵਿਚ ਖੇਡ ਭਾਵਨਾ ਵਿਕਸਤ ਕਰਨ ਦੇ ਉਦੇਸ਼ ਨਾਲ ਇਕ ਖੇਡ ਸਮਾਰੋਹ ਕਰਵਾਇਆ ਗਿਆ। ਇਸ ਖੇਡ ਸਮਾਰੋਹ ਦੌਰਾਨ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਖਿਡਾਰੀਆਂ ਨੇ ਪੂਰੇ ਜੋਸ਼ ਤੇ ਉਤਸ਼ਾਹ ਨਾਲ ਭਾਗ ਲਿਆ। ਸਮਾਗਮ ਦੌਰਾਨ ਮੰਡਲ ਪ੍ਰਮੁੱਖ ਦੀਪਕ ਮਹਤਾਨੀ ਨੇ ਕਿਹਾ ਕਿ ਖੇਡਾਂ ਨਾ ਸਿਰਫ਼ ਸਰੀਰਕ ਤੇ ਮਾਨਸਿਕ ਸਿਹਤ ਨੂੰ ਮਜ਼ਬੂਤ ਕਰਦੀਆਂ ਹਨ, ਸਗੋਂ ਅਨੁਸ਼ਾਸਨ, ਟੀਮ ਵਰਕ ਤੇ ਨੇਤ੍ਰਿਤਵ ਸਮਰੱਥਾ ਨੂੰ ਵੀ ਵਿਕਸਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਆਯੋਜਨਾਂ ਨਾਲ ਕਰਮਚਾਰੀਆਂ ਅਤੇ ਨੌਜਵਾਨਾਂ ਵਿੱਚ ਸਕਾਰਾਤਮਕ ਊਰਜਾ ਦਾ ਸੰਚਾਰ ਹੁੰਦਾ ਹੈ। ਇਸ ਮੌਕੇ ਏਜੀਐਮ ਚੰਦਰਪਾਲ, ਆਸ਼ੀਸ਼ ਸੂਰੀ ਅਤੇ ਰੋਹਿਤ ਖੰਡੇਲਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਡ ਸਮਾਰੋਹ ਵਿੱਚ ਜੇਤੂ ਰਹੇ ਖਿਡਾਰੀਆਂ ਨੂੰ ਜੋਨਲ ਪੱਧਰ ‘ਤੇ ਆਯੋਜਿਤ ਕੀਤੀਆਂ ਜਾਣ ਵਾਲੀਆਂ ਖੇਡ ਮੁਕਾਬਲਿਆਂ ਵਿਚ ਭਾਗ ਲੈਣ ਲਈ ਭੇਜਿਆ ਜਾਵੇਗਾ।