ਗੁਰਬਾਜ਼ ਸਿੰਘ ਸਿੱਧੂ ਵੱਲੋਂ ਹਲਕੇ ਦੇ ਪਿੰਡਾਂ ਦਾ ਦੌਰਾ
ਗੁਰਬਾਜ਼ ਸਿੰਘ ਸਿੱਧੂ ਨੇ ਕੀਤਾ ਹਲਕੇ ਦੇ ਪਿੰਡਾਂ ਦਾ ਦੌਰਾ
Publish Date: Sun, 11 Jan 2026 07:45 PM (IST)
Updated Date: Mon, 12 Jan 2026 04:16 AM (IST)

ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ : ਹਲਕਾ ਤਲਵੰਡੀ ਸਾਬੋ ਅੰਦਰ ਪਿਛਲੇ ਕਾਫ਼ੀ ਸਮੇਂ ਤੋਂ ਰਾਜਨੀਤਕ ਤੌਰ ’ਤੇ ਸਰਗਰਮ ਨੌਜਵਾਨ ਕਾਂਗਰਸੀ ਆਗੂ ਗੁਰਬਾਜ਼ ਸਿੰਘ ਸਿੱਧੂ ਵੱਲੋਂ ਅੱਜ ਹਲਕੇ ਦੇ ਕਈ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਕਾਂਗਰਸੀ ਵਰਕਰਾਂ ਤੇ ਲੋਕਾਂ ਦੇ ਨਿੱਜੀ ਪ੍ਰੋਗਰਾਮਾਂ ਵਿਚ ਸ਼ਿਰਕਤ ਕੀਤੀ। ਦੌਰੇ ਦੌਰਾਨ ਗੁਰਬਾਜ਼ ਸਿੰਘ ਸਿੱਧੂ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਉਨ੍ਹਾਂ ਦੇ ਜਲਦ ਹੱਲ ਦਾ ਭਰੋਸਾ ਦਿੱਤਾ। ਪਿੰਡਾਂ ਦੇ ਦੌਰੇ ਉਪਰੰਤ ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਪੰਜਾਬ ਸਿਰਜਣ ਅਤੇ ਰੰਗਲਾ ਪੰਜਾਬ ਬਣਾਉਣ ਦੇ ਨਾਅਰਿਆਂ ਨਾਲ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਸੰਭਾਲਣ ਤੋਂ ਬਾਅਦ ਨਾ ਤਾਂ ਲੋਕਾਂ ਦੀ ਸਾਰ ਲਈ ਹੈ ਅਤੇ ਨਾ ਹੀ ਵਿਕਾਸ ਵੱਲ ਧਿਆਨ ਦਿੱਤਾ ਹੈ। ਪਿਛਲੇ ਕਰੀਬ ਪੌਣੇ ਚਾਰ ਸਾਲਾਂ ਦੌਰਾਨ ਹਲਕਾ ਤਲਵੰਡੀ ਸਾਬੋ ਵਿਕਾਸ ਪੱਖੋਂ ਲਗਾਤਾਰ ਪਿੱਛੇ ਰਹਿ ਗਿਆ ਹੈ ਕਿਉਂਕਿ ਪੰਚਾਇਤਾਂ ਨੂੰ ਗ੍ਰਾਂਟਾਂ ਦੇ ਨਾਂ ’ਤੇ ਕੁਝ ਵੀ ਪ੍ਰਾਪਤ ਨਹੀਂ ਹੋਇਆ। ਸਿੱਧੂ ਨੇ ਦੋਸ਼ ਲਾਇਆ ਕਿ ਤਲਵੰਡੀ ਸਾਬੋ ਅਤੇ ਰਾਮਾਂ ਮੰਡੀ ਦੋਵੇਂ ਨਗਰਾਂ ਦੇ ਵਾਸੀ ਬੁਨਿਆਦੀ ਸਹੂਲਤਾਂ ਲਈ ਸਰਕਾਰ ਕੋਲ ਗੁਹਾਰ ਲਗਾ ਰਹੇ ਹਨ, ਪਰ ਸਰਕਾਰੀ ਨੁਮਾਇੰਦੇ ਗੂੜ੍ਹੀ ਨੀਂਦ ਵਿੱਚ ਸੁੱਤੇ ਹੋਏ ਦਿੱਖ ਰਹੇ ਹਨ। ਗੁਰਬਾਜ਼ ਸਿੰਘ ਸਿੱਧੂ ਨੇ ‘ਆਪ’ ਸਰਕਾਰ ਨੂੰ ਪੂਰੀ ਤਰ੍ਹਾਂ ਫੇਲ੍ਹ ਕਰਾਰ ਦਿੱਤਾ। ਇਸ ਮੌਕੇ ਮਨਜੀਤ ਸਿੰਘ ਲਾਲੇਆਣਾ (ਹਲਕਾ ਪ੍ਰਧਾਨ ਜੱਟ ਮਹਾਂ ਸਭਾ), ਜਸਪਾਲ ਸਿੰਘ ਬੰਗੀ (ਸਾਬਕਾ ਪ੍ਰਧਾਨ ਬਲਾਕ ਕਾਂਗਰਸ ਰਾਮਾਂ), ਐਡਵੋਕੇਟ ਰਣਦੀਪ ਸਿੰਘ ਚੱਠਾ, ਕ੍ਰਿਸ਼ਨ ਯਾਦਵ, ਹਰਪਾਲ ਸਿੰਘ ਗਿੱਲ (ਪੰਚ ਗਾਟਵਾਲੀ), ਸੇਵਕ ਤੰਗਰਾਲੀ, ਗੁਰਾਂਦਿੱਤਾ ਸਿੰਘ ਸੀਂਗੋ ਆਦਿ ਹਾਜ਼ਰ ਸਨ।