ਕੁੱਟਮਾਰ ਦੇ ਦੋਸ਼ ’ਚ 2 ਨਾਮਜ਼ਦ
ਕੁੱਟਮਾਰ ਦੇ ਦੋਸ਼ ਵਿਚ 2 ਨਾਮਜ਼ਦ
Publish Date: Mon, 12 Jan 2026 04:15 PM (IST)
Updated Date: Tue, 13 Jan 2026 04:01 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਸਦਰ ਬਠਿੰਡਾ ਦੀ ਪੁਲਿਸ ਨੇ ਕੁੱਟਮਾਰ ਕਰਨ ਦੇ ਦੋਸ਼ ਵਿਚ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਰਣਜੋਤ ਸਿੰਘ ਵਾਸੀ ਬਹਿਮਣ ਦੀਵਾਨਾ ਨੇ ਦੱਸਿਆ ਕਿ 6 ਜਨਵਰੀ ਨੂੰ ਉਹ ਤੇ ਉਸਦਾ ਦੋਸਤ ਮੋਟਰਸਾਈਕਲ ’ਤੇ ਪਿੰਡ ਬਹਿਮਣ ਦੀਵਾਨਾ ਜਾ ਰਹੇ ਸਨ। ਇਸ ਦੌਰਾਨ ਮੁਲਜ਼ਮ ਅਰਸ਼ਦੀਪ ਸਿੰਘ ਵਾਸੀ ਬਹਿਮਣ ਦੀਵਾਨਾ ਤੇ ਸੀਪਾ ਵਾਸੀ ਬੁਲਾਡੇਵਾਲਾ ਨੇ ਪੁਰਾਣੀ ਰੰਜਿਸ਼ ਤਹਿਤ ਉਨ੍ਹਾਂ ਨੂੰ ਰਾਹ ’ਚ ਘੇਰ ਕੇ ਕੁੱਟਮਾਰ ਕੀਤੀ, ਜਿਸ ਕਾਰਨ ਉਹ ਦੋਵੇ ਜ਼ਖ਼ਮੀ ਹੋ ਗਏ। ਹੌਲਦਾਰ ਗੁਨਿੰਦਰ ਸਿੰਘ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।