ਐੱਸਐੱਸਡੀ ਗਰਲਜ਼ ਕਾਲਜ ’ਚ ਮਨਾਇਆ ਰਾਸ਼ਟਰੀ ਯੁਵਾ ਦਿਵਸ
ਐਸਐਸਡੀ ਗਰਲਜ਼ ਕਾਲਜ ਵਿਖੇ ਰਾਸ਼ਟਰੀ ਯੁਵਾ ਦਿਵਸ ਮਨਾਇਆ
Publish Date: Mon, 12 Jan 2026 04:24 PM (IST)
Updated Date: Tue, 13 Jan 2026 04:12 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਐੱਸਐੱਸਡੀ ਗਰਲਜ਼ ਕਾਲਜ ਵਿਖੇ ਪ੍ਰਿੰਸੀਪਲ ਡਾ. ਨੀਰੂ ਗਰਗ ਦੀ ਅਗਵਾਈ ਅਧੀਨ ਪ੍ਰੋਗਰਾਮ ਅਫਸਰ ਡਾ. ਸਿਮਰਜੀਤ ਕੌਰ ਤੇ ਮੈਡਮ ਗੁਰਮਿੰਦਰ ਜੀਤ ਕੌਰ ਦੀ ਸਰਪ੍ਰਸਤੀ ਹੇਠ ਐਨਐਸਐਸ ਯੂਨਿਟਾਂ ਅਤੇ ਰੈੱਡ ਰਿੱਬਨ ਕਲੱਬਾ ਵੱਲੋਂ ਰਾਸ਼ਟਰੀ ਯੁਵਾ ਦਿਵਸ ਮਨਾਇਆ•। ਇਸ ਵਿਚ ਕਾਲਜ ਦੇ 30 ਵਲੰਟੀਅਰਾਂ ਅਤੇ ਅਧਿਆਪਕਾਂ ਨੇ ਹਿੱਸਾ ਲਿਆ। ਇਸ ਮੌਕੇ ਖੁਸ਼ੀ ਸਿੱਕਾ ਵੱਲੋਂ ਸਵਾਮੀ ਵਿਵੇਕਾਨੰਦ ਦੇ ਜੀਵਨ ਤੋਂ ਸਿੱਖਿਆ ਲੈਂਦੇ ਹੋਏ ਨੌਜਵਾਨਾਂ ਨੂੰ ਆਪਣੇ ਰਸਤੇ ਆਪ ਚੁਣਨ ਲਈ ਪ੍ਰੇਰਿਤ ਕਰਨ ਵਾਲੀ ਕਵਿਤਾ ਨੌਜਵਾਨ ਪੇਸ਼ ਕੀਤੀ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸੰਜੈ ਗੋਇਲ, ਜਨਰਲ ਸਕੱਤਰ ਵਿਕਾਸ ਗਰਗ ਅ2 ਜਨਵਰੀ 2026ਤੇ ਪ੍ਰਿੰਸੀਪਲ ਡਾ. ਨੀਰੂ ਗਰਗ ਨੇ ਐੱਨਐੱਸਐੱਸ ਯੂਨਿਟਾਂ ਦੇ ਪ੍ਰੋਗਰਾਮ ਅਫਸਰਾਂ ਨੂੰ ਅੱਗੇ ਤੋਂ ਵੀ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਵਾਲੇ ਅਜਿਹੇ ਦਿਵਸ ਮਨਾਉਣ ਲਈ ਅੱਗੇ ਆਉਣ ਲਈ ਕਿਹਾ।