ਸਿਹਤ ਸਟਾਫ਼ ਨੂੰ ਪੀਸੀ-ਪੀਐੱਨਡੀਟੀ ਐਕਟ ਬਾਰੇ ਕੀਤਾ ਜਾਗਰੂਕ
ਸਿਹਤ ਸਟਾਫ਼ ਨੂੰ ਪੀਸੀ-ਪੀਐਨਡੀਟੀ ਐਕਟ ਬਾਰੇ ਕੀਤਾ ਜਾਗਰੂਕ
Publish Date: Mon, 12 Jan 2026 04:43 PM (IST)
Updated Date: Tue, 13 Jan 2026 04:04 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ
‘ਬੇਟੀ ਪੜਾਓ ਬੇਟੀ ਬਚਾਓ’ ਮੁਹਿੰਮ ਤਹਿਤ ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਸੁਖਜਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਪੀਸੀ-ਪੀਐੱਨਡੀਟੀ ਐਕਟ ਸਬੰਧੀ ਜਾਗਰੂਕਤਾ ਫੈਲਾਉਣ ਲਈ ਮੁੱਢਲਾ ਸਿਹਤ ਕੇਂਦਰ ਜਨਤਾ ਨਗਰ ਵਿਖੇ ਇਕ ਵਿਸ਼ੇਸ਼ ਜਾਗਰੂਕਤਾ ਸਮਾਗਮ ਕਰਵਾਇਆ। ਇਸ ਮੌਕੇ ਸਿਹਤ ਸਟਾਫ਼ ਨੂੰ ਕੁੜੀਆਂ ਨੂੰ ਬਰਾਬਰ ਅਧਿਕਾਰ ਤੇ ਮੌਕੇ ਦੇਣ ਦੇ ਸੁਨੇਹੇ ਨੂੰ ਘਰ-ਘਰ ਤਕ ਪਹੁੰਚਾਉਣ ਲਈ ਪ੍ਰੇਰਿਆ। ਇਸ ਮੌਕੇ ਸਿਹਤ ਸੁਪਰਵਾਈਜ਼ਰ ਤੇ ਸਿਹਤ ਕਰਮੀ (ਮਹਿਲਾ) ਸਟਾਫ਼ ਨੂੰ ਸੰਬੋਧਨ ਕਰਦਿਆਂ ਬਲਾਕ ਐਜੂਕੇਟਰ ਪਵਨਜੀਤ ਕੌਰ ਨੇ ਦੱਸਿਆ ਕਿ ਪੀਸੀ-ਪੀਐੱਨਡੀਟੀ ਐਕਟ ਭਰੂਣ ਲਿੰਗ ਜਾਂਚ ਅਤੇ ਲਿੰਗ ਆਧਾਰਿਤ ਗਰਭਪਾਤ ਵਰਗੀਆਂ ਗੈਰਕਾਨੂੰਨੀ ਪ੍ਰਥਾਵਾਂ ਨੂੰ ਰੋਕਣ ਲਈ ਲਾਗੂ ਕੀਤਾ ਹੈ। ਇਸ ਲਈ ਇਹ ਜ਼ਰੂਰੀ ਹੈ ਕਿ ਸਿਹਤ ਸਟਾਫ਼ ਵੱਲੋਂ ਆਪਣੇ ਆਪਣੇ ਸਬੰਧਤ ਖੇਤਰਾਂ ’ਚ ਲੋਕਾਂ ਨੂੰ ਇਸ ਕਾਨੂੰਨ ਦੇ ਪ੍ਰਾਵਧਾਨਾਂ ਅਤੇ ਉਲੰਘਣਾ ਕਰਨ ‘ਤੇ ਹੋਣ ਵਾਲੀ ਸਜ਼ਾ ਬਾਰੇ ਜਾਣੂ ਕਰਵਾਉਣਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਸਿਹਤ ਸੁਪਰਵਾਈਜ਼ਰ ਸਰਬਜੀਤ ਕੌਰ ਵੱਲੋਂ ਵੀ ਸਟਾਫ਼ ਨਾਲ ਨੁਕਤੇ ਸਾਂਝੇ ਕੀਤੇ।